ਸਿੰਗਲਾ ਦਾ ਸਰਕਾਰ 'ਤੇ ਤਾਨਾਸ਼ਾਹੀ ਰਵੱਈਏ ਦਾ ਦੋਸ਼, ਪੰਜਾਬ ਦਾ ਜਿਗਰਾ ਕਿਸੇ ਸਰਕਾਰ ਦੇ ਹੁਕਮਾਂ ਨਾਲ ਨਹੀਂ ਚੱਲਦਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸ਼ਾਂਤਮਈ ਰੋਸ ਲੋਕਤੰਤਰ ਦਾ ਹਿੱਸਾ ਹੈ। ਪੰਜਾਬ ਕਿਸੇ ਅੱਗੇ ਸਿਰ ਝੁਕਾਉਣ ਵਾਲੀ ਧਰਤੀ ਨਹੀਂ। ਇਹ ਇਨਕਲਾਬਾਂ ਦੀ ਧਰਤੀ ਹੈ। ਇਸ ਮਿੱਟੀ ਨੇ ਅੰਗਰੇਜ਼ ਸਾਮਰਾਜ ਖ਼ਿਲਾਫ਼ ਲੜਾਈ ਲੜੀ ਹੈ ਅਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੜ ਕੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਏ ਹਨ।
Publish Date: Fri, 28 Aug 2026 08:18 AM (IST)
Updated Date: Fri, 28 Aug 2026 08:22 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੀਤੀ ਜਾ ਰਹੀ ਮਹਾ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਆਪਣੇ ਬਣਦੇ ਹੱਕਾਂ ਲਈ ਆਵਾਜ਼ ਚੁੱਕ ਰਹੇ ਮੁਲਾਜ਼ਮਾਂ ਨਾਲ ਸਰਕਾਰ ਦਾ ਰਵੱਈਆ ਤਾਨਾਸ਼ਾਹੀ ਤੇ ਧਮਕਾਉਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸ਼ਾਂਤਮਈ ਰੋਸ ਲੋਕਤੰਤਰ ਦਾ ਹਿੱਸਾ ਹੈ। ਪੰਜਾਬ ਕਿਸੇ ਅੱਗੇ ਸਿਰ ਝੁਕਾਉਣ ਵਾਲੀ ਧਰਤੀ ਨਹੀਂ। ਇਹ ਇਨਕਲਾਬਾਂ ਦੀ ਧਰਤੀ ਹੈ। ਇਸ ਮਿੱਟੀ ਨੇ ਅੰਗਰੇਜ਼ ਸਾਮਰਾਜ ਖ਼ਿਲਾਫ਼ ਲੜਾਈ ਲੜੀ ਹੈ ਅਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੜ ਕੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਏ ਹਨ।
ਪੰਜਾਬ ਦਾ ਜਿਗਰਾ ਕਿਸੇ ਸਰਕਾਰ ਦੇ ਹੁਕਮਾਂ ਨਾਲ ਨਹੀਂ ਚੱਲਦਾ। ਸਿੰਗਲਾ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਬਰ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਪਣੇ ਹੱਕਾਂ ਤੇ ਬਣਦੇ ਬਕਾਏ ਲਈ ਸੰਘਰਸ਼ ’ਚ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।