ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਭਵਨ 'ਚ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਿਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ। ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ 'ਚੋਂ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸਣੇ 6 ਵਿਅਕਤੀ ਪਾਜ਼ੇਟਿਵ ਪਾਏ ਗਏ। ਸਾਰੇ ਪਾਜ਼ੇਟਿਵ ਪਾਏ ਗਏ ਵਿਅਕਤੀਆਂ ਨੂੰ ਤੁਰੰਤ ਇਕਾਂਤਵਾਸ 'ਚ ਭੇਜ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਤੇ ਉਨ੍ਹਾਂ ਦੇ ਪਰਿਵਾਰ ਦਾ ਟੈਸਟ ਨੈਗੇਟਿਵ ਪਾਇਆ ਗਿਆ ਹੈ। ਸਮੂਹ ਰਾਜ ਭਵਨਾਂ ਸਬੰਧੀ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਮਾਰੀ ਦੇ ਸਬੰਧ 'ਚ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ। ਰਾਜ ਭਵਨ 'ਚ ਫਿਲਹਾਲ ਪ੍ਰਵੇਸ਼ ਤੇ ਮੀਟਿੰਗਾਂ 'ਤੇ ਪਾਬੰਦੀ ਲਗਾਈ ਗਈ ਹੈ।

Posted By: Jagjit Singh