ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚ ਛੋਟੀ ਸੋਚ ਵਾਲੇ ਲੋਕ ਹਨ। ਉੱਥੇ ਹੀ ਵਿਵਾਦ ਜਾਰੀ ਹੈ। ਕਾਂਗਰਸੀ ਆਗੂ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਵਿੱਚ ਲੱਗੇ ਹੋਏ ਹਨ। ਪਹਿਲੀ ਵਾਰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਪੁੱਜੇ ਕੈਪਟਨ ਨੇ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਬਹੁਤ ਕੁਝ ਦਿੱਤਾ ਹੈ। ਸਭ ਤੋਂ ਵੱਡੀ ਪ੍ਰਾਪਤੀ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਹੈ। ਖੇਤੀ ਸੁਧਾਰ ਕਾਨੂੰਨ ਨੂੰ ਵਾਪਸ ਲੈਣਾ ਚੰਗੇ ਸ਼ਾਸਨ ਦੀ ਪਛਾਣ ਹੈ।

'ਆਪ' ਸਰਕਾਰ 'ਤੇ ਹਮਲਾ ਬੋਲਦਿਆਂ ਕੈਪਟਨ ਨੇ ਕਿਹਾ, ਸੱਤਾ ਅਜਿਹੇ ਲੋਕਾਂ ਦੇ ਹੱਥਾਂ 'ਚ ਆ ਗਈ ਹੈ, ਜਿਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ। ਚੰਡੀਗੜ੍ਹ 'ਚ ਬੈਠ ਕੇ ਮੁੱਖ ਮੰਤਰੀ ਦਾ ਕੰਮ ਰਾਘਵ ਚੱਢਾ ਕਰ ਰਿਹਾ ਹੈ, ਫਿਰ ਮੁੱਖ ਮੰਤਰੀ ਭਗਵੰਤ ਮਾਨ ਕੀ ਕਰ ਰਹੇ ਹਨ।

Posted By: Jagjit Singh