- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨ੍ਹਾਂ ’ਚੋਂ 32 ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ। ਅੱਠ ਵਿਅਕਤੀਆਂ ਨੂੰ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, ਦੋ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, ਚਾਰ ਦੇ ਆਧਾਰ ਕਾਰਡ ਬਣਵਾਏ ਗਏ, ਇਕ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਮਿਲਿਆ, ਚਾਰ ਨੂੰ ਬਿਰਧ ਆਸ਼ਰਮ ਭੇਜਿਆ ਗਿਆ ਅਤੇ 13 ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਕੀਤੀ ਗਈ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਮਾਇਲ ਸਕੀਮ’ ਤਹਿਤ ਬੇਘਰ ਅਤੇ ਭਿਖਿਆ ’ਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਤੇ ਸਮਾਜਿਕ ਵਸੇਬੇ ਲਈ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਜਲੰਧਰ ’ਚ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ’ਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ।
ਇਨ੍ਹਾਂ ’ਚੋਂ 32 ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ। ਅੱਠ ਵਿਅਕਤੀਆਂ ਨੂੰ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, ਦੋ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, ਚਾਰ ਦੇ ਆਧਾਰ ਕਾਰਡ ਬਣਵਾਏ ਗਏ, ਇਕ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਮਿਲਿਆ, ਚਾਰ ਨੂੰ ਬਿਰਧ ਆਸ਼ਰਮ ਭੇਜਿਆ ਗਿਆ ਅਤੇ 13 ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਟਿਆਲਾ ’ਚ 168 ਵਿਅਕਤੀਆਂ ਦੀ ਪਛਾਣ ਕਰਕੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ। ਸਤੰਬਰ ਦੇ ਦੂਜੇ ਹਫ਼ਤੇ ਲੁਧਿਆਣਾ ਤੇ ਜਲੰਧਰ ’ਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੀਮ ਦਾ ਉਦੇਸ਼ ਸਿਰਫ਼ ਭਿਖਿਆ ਤੋਂ ਮੁਕਤੀ ਦਿਵਾਉਣਾ ਨਹੀਂ, ਸਗੋਂ ਲੋੜਵੰਦਾਂ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਹੈ।