ਸਮਾਜ ਸੇਵੀ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ
ਸਮਾਜ ਸੇਵੀ ਕੁਲਵਿੰਦਰ ਸਿੰਘ ਵੱਲੋਂ ਸਰਕਾਰੀ ਸਕੂਲ ਖੂਨੀ ਮਾਜਰਾ ਦੇ ਬੱਚਿਆਂ ਨੂੰ ਬੂਟ ਅਤੇ ਜਰਾਬਾਂ ਦੀ ਵੰਡ
Publish Date: Sat, 24 Jan 2026 07:07 PM (IST)
Updated Date: Sun, 25 Jan 2026 04:16 AM (IST)
ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖੂਨੀ ਮਾਜਰਾ ਦੇ ਵਿਦਿਆਰਥੀਆਂ ਨੂੰ ਬੂਟ ਅਤੇ ਜਰਾਬਾਂ ਵੰਡਦੇ ਹੋਏ ਸਮਾਜ ਸੇਵੀ ਕੁਲਵਿੰਦਰ ਸਿੰਘ, ਹਰਮਿੰਦਰ ਸਿੰਘ ਮਾਵੀ ਅਤੇ ਹੋਰ ਪਤਵੰਤੇ ਸੱਜਣ। ਮਹਿਰਾ, ਪੰਜਾਬੀ ਜਾਗਰਣ, ਖਰੜ : ਪਿੰਡ ਖੂਨੀ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਅੱਜ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਵਾਰਡ ਨੰਬਰ 18 ਦੇ ਵਾਸੀ ਤੇ ਪਿੰਡ ਦੇ ਸਾਬਕਾ ਸਰਪੰਚ ਸਮਾਜ ਸੇਵੀ ਕੁਲਵਿੰਦਰ ਸਿੰਘ ਵੱਲੋਂ ਲੋੜਵੰਦ ਬੱਚਿਆਂ ਨੂੰ ਸਰਦੀ ਤੋਂ ਬਚਾਅ ਲਈ ਬੂਟ ਤੇ ਜ਼ੁਰਾਬਾਂ ਵੰਡੀਆਂ ਗਈਆਂ। ਇਹ ਸੇਵਾ ਕਾਰਜ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ’ਚ ਨੇਪਰੇ ਚੜ੍ਹਿਆ। ਇਸ ਮੌਕੇ ਪਹੁੰਚੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕੁਲਵਿੰਦਰ ਸਿੰਘ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਇਮਾਨਦਾਰ ਅਤੇ ਸੇਵਾ ਭਾਵਨਾ ਵਾਲੇ ਵਿਅਕਤੀਆਂ ਨੂੰ ਚੁਣ ਕੇ ਸਮਾਜ ਦੀ ਸੇਵਾ ਦਾ ਵੱਧ ਤੋਂ ਵੱਧ ਮੌਕਾ ਦੇਣਾ ਚਾਹੀਦਾ ਹੈ। ਇਸ ਮੌਕੇ ਜਸਵੀਰ ਸਿੰਘ ਨੰਬਰਦਾਰ, ਸਹਿਜੋਤ ਸਿੰਘ, ਤੇਗ ਸਿੰਘ (ਸਾਬਕਾ ਸਰਪੰਚ), ਗੁਰਮੀਤ ਸਿੰਘ (ਬਲਾਕ ਪ੍ਰਧਾਨ, ਕਿਸਾਨ ਯੂਨੀਅਨ ਲੱਖੋਵਾਲ), ਕੌਰ ਸਿੰਘ, ਗੁਰਮੁੱਖ ਸਿੰਘ, ਲਖਵੀਰ ਸਿੰਘ, ਚਰਨਜੀਤ ਸਿੰਘ ਅਤੇ ਸਕੂਲ ਸਟਾਫ ਵੱਲੋਂ ਮੈਡਮ ਨਵਜੋਤ ਕੌਰ, ਸੁਪ੍ਰੀਤ ਕੌਰ ਅਤੇ ਰਾਜਪ੍ਰੀਤ ਸਿੰਘ ਮੌਜੂਦ ਸਨ।