ਮਹਿਰਾ, ਖਰੜ : ਮੈਕਸਿਮ ਮੈਰੀ ਸਕੂਲ ਵਿਖੇ ਭਾਰਤ ਦਾ 71ਵਾਂ ਗਣਤੰਤਰਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੀਤ ਸੰਗੀਤ, ਭਗਤੀ ਗੀਤ, ਹੋਰ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ। ਇਸ ਦੌਰਾਨ ਭਾਰਤ ਦੇ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਪਿੰ੍ਸੀਪਲ ਨੀਰੂ ਕੌਸ਼ਿਕ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਬੋਲਦਿਆਂ ਪਿ੍ਰੰਸੀਪਲ ਨੇ ਕਿਹਾ ਕਿ ਭਾਰਤ ਦੀ ਅਖ਼ੰਡਤਾ ਨੰੂ ਕਾਇਮ ਰੱਖਣ ਵਿਚ ਭਾਰਤ ਦੇ ਸੈਨਿਕਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਜੀਵਨ ਦੇ ਕਿਸੇ ਵੀ ਖ਼ੇਤਰ ਵਿਚ ਸੈਨਿਕ ਨਾਲ ਮਿਲਣਾ ਹੋਵੇ ਤਾਂ ਉਹ ਉਨ੍ਹਾਂ ਨੂੰ ਪੂਰਾ ਸਨਮਾਨ ਦੇਣ ਕਿਉਂਕਿ ਸੈਨਿਕ ਹੈ ਤਾਂ ਅਸੀਂ ਹਾਂ, ਭਾਰਤ ਦੇਸ਼ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਅੱਜ ਦੇ ਦਿਨ ਇਹ ਫੈਸਲਾ ਲਿਆ ਗਿਆ ਹੈ ਕਿ ਸੈਨਿਕਾਂ ਦੇ ਬੱਚਿਆਂ ਨੂੰ 50 ਪ੍ਰਤੀਸ਼ਤ ਸਕਾਲਰਸ਼ਿਪ ਦਿੱਤੀ ਜਾਵੇਗੀ। ਇਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਡਾਇਰੈਕਟਰ ਹਿਮੇਂਦਰ ਕੌਸ਼ਿਕ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੌਜੂਦ ਸੀ।