ਸੁਰਜੀਤ ਸਿੰਘ ਕੋਹਾੜ, ਲਾਲੜੂ : ਭਾਜਪਾ ਮੰਡਲ ਲਾਲੜੂ ਦੀ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਦੀ ਅਗਵਾਈ ਹੇਠ ਲਾਲੜੂ 'ਚ ਹੋਈ, ਜਿਸ ਵਿਚ ਭਾਜਪਾ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਰਾਠੋਰ ਅਤੇ ਭਾਜਪਾ ਜ਼ਿਲ੍ਹਾ ਮੋਹਾਲੀ ਦੇ ਸੀਨੀਅਰ ਵਾਇਸ ਪ੍ਰਧਾਨ ਰਾਜੀਵ ਸ਼ਰਮਾ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਸੋਮਚੰਦ ਗੋਇਲ ਨੂੰ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਬਣਨ 'ਤੇ ਸਨਮਾਨਤ ਕੀਤਾ ਗਿਆ ਤੇ ਲੱਡੂ ਵੰਡੇ ਗਏ। ਇਸ ਮੌਕੇ ਸ੍ਰੀ ਰਾਣਾ ਨੇ ਸੋਮਚੰਦ ਗੋਇਲ ਨੂੰ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕਰਨ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਜੀਵਨ ਗੁਪਤਾ, ਮਲਵਿੰਦਰ ਸਿੰਘ ਅਤੇ ਸੁਭਾਸ਼ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਰਾਜੇਸ਼ ਰਾਣਾ, ਸੰਜੂ ਕੁਮਾਰ, ਗੁਰਮੀਤ ਟਿਵਾਣਾ, ਸੁਸਾਂਕ ਦੁੱਗਲ ਅਤੇ ਸਾਹਿਲ ਵਧਵਾ ਆਦਿ ਵੀ ਹਾਜ਼ਰ ਸਨ।