- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਤਹਿਤ ਸਿਰਫ਼ ਗਾਂਧੀ ਪਰਿਵਾਰ ਦੇ ਮੈਂਬਰ ਹੀ ਨਹੀਂ, ਸਗੋਂ ਹੋਰਨਾਂ ਸੂਬਿਆਂ ਦੇ ਸੀਨੀਅਰ ਆਗੂਆਂ ਨੂੰ ਵੀ ਪੰਜਾਬ ’ਚ ਚੋਣ ਪ੍ਰਚਾਰ ਲਈ ਉਤਾਰਿਆ ਜਾਵੇਗਾ। ਇਸ ਤਹਿਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਸਾਬਕਾ ਮੁੱਖ ਮੰਤਰੀਆਂ ਦੀਆਂ ਰੈਲੀਆਂ, ਜਨਤਕ ਕਾਨਫਰੰਸਾਂ ਤੇ ਹੋਰ ਸਿਆਸੀ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਚੋਣ ਮੈਦਾਨ ਭਖਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਸੂਬੇ ’ਚ ਵੱਡੇ ਪੱਧਰ ’ਤੇ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਇਸ ਤਹਿਤ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਪੰਜਾਬ ਦਾ ਦੌਰਾ ਕਰਨਗੇ। ਹਾਲਾਂਕਿ ਇਨ੍ਹਾਂ ਆਗੂਆਂ ਦੇ ਆਉਣ ਬਾਰੇ ਤਰੀਕ ਤੇ ਸਥਾਨ ਬਾਰੇ ਫ਼ੈਸਲਾ ਨਹੀ ਹੋ ਸਕਿਆ ਪਰ ਕੌਮੀ ਆਗੂਆਂ ਦੇ ਦੌਰਿਆਂ ਰਾਹੀਂ ਪਾਰਟੀ ਸੂਬੇ ’ਚ ਆਪਣੇ ਹੱਕ ’ਚ ਸਿਆਸੀ ਮਾਹੌਲ ਤਿਆਰ ਕਰਨ ਦੀ ਕੋਸ਼ਿਸ਼ ਕਰਨ ਲੱਗੀ ਹੈ।
ਪਾਰਟੀ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਤਹਿਤ ਸਿਰਫ਼ ਗਾਂਧੀ ਪਰਿਵਾਰ ਦੇ ਮੈਂਬਰ ਹੀ ਨਹੀਂ, ਸਗੋਂ ਹੋਰਨਾਂ ਸੂਬਿਆਂ ਦੇ ਸੀਨੀਅਰ ਆਗੂਆਂ ਨੂੰ ਵੀ ਪੰਜਾਬ ’ਚ ਚੋਣ ਪ੍ਰਚਾਰ ਲਈ ਉਤਾਰਿਆ ਜਾਵੇਗਾ। ਇਸ ਤਹਿਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਸਾਬਕਾ ਮੁੱਖ ਮੰਤਰੀਆਂ ਦੀਆਂ ਰੈਲੀਆਂ, ਜਨਤਕ ਕਾਨਫਰੰਸਾਂ ਤੇ ਹੋਰ ਸਿਆਸੀ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।
ਕਾਂਗਰਸ ਦੀ ਰਣਨੀਤੀ ਦਾ ਅਹਿਮ ਪਹਿਲੂ ਇਹ ਹੈ ਕਿ ਪਾਰਟੀ ਸੂਬੇ ਦੇ ਤਿੰਨਾਂ ਖੇਤਰਾਂ ਮਾਝਾ, ਮਾਲਵਾ ਤੇ ਦੁਆਬਾ ’ਚ ਇੱਕੋ ਸਮੇਂ ਸਿਆਸੀ ਸਰਗਰਮੀਆਂ ਚਲਾਏਗੀ। ਪਾਰਟੀ ਦੀ ਕੋਸ਼ਿਸ਼ ਹੈ ਕਿ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਸਰਗਰਮ ਕਰਨ ਦੇ ਨਾਲ-ਨਾਲ ਵਰਕਰਾਂ ’ਚ ਉਤਸ਼ਾਹ ਭਰਿਆ ਜਾਵੇ ਤੇ ਵੱਖ-ਵੱਖ ਹਲਕਿਆਂ ’ਚ ਪਾਰਟੀ ਦੀ ਮੌਜੂਦਗੀ ਮਜ਼ਬੂਤ ਕੀਤੀ ਜਾਵੇ।
---
ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਤੇ ਜਵਾਨੀ ਸੰਭਾਲ ਯਾਤਰਾ
ਪੰਜਾਬ ਕਾਂਗਰਸ ਵੱਲੋਂ ਇਕ ਪਾਸੇ ਸੂਬੇ ’ਚ ਅਮਨ ਕਾਨੂੰਨ ਦੀ ਮਾੜੀ ਹਾਲਤ ਤੇ ਵੱਖ-ਵੱਖ ਦੁਰਘਟਨਾਵਾਂ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਕਾਂਗਰਸ ਵੱਲੋਂ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਤੋਂ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕਰਨ ਲਈ ਜਵਾਨੀ ਸੰਭਾਲ ਯਾਤਰਾ (ਸਾਇਕਲ ਯਾਤਰਾ) ਸ਼ੁਰੂ ਕੀਤੀ ਜਾ ਰਹੀ ਹੈ। ਚੰਨੀ ਨੇ ਪਹਿਲਾਂ ਪਗੜੀ ਸੰਭਾਲ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਭਾਜਪਾ ਵੱਲੋਂ ਨਸ਼ੇ ਨੂੰ ਵੱਡੇ ਮੁੱਦੇ ਦੇ ਰੂਪ ’ਚ ਉਭਾਰਨ ਤੋਂ ਬਾਅਦ ਚੰਨੀ ਨੇ ਜਵਾਨੀ ਸੰਭਾਲ ਯਾਤਰਾ ਕੱਢਣ ਦਾ ਫ਼ੈਸਲਾ ਕੀਤਾ ਹੈ।