ਸਪੀਕਰ ਨੇ 16ਵੀਂ ਵਿਧਾਨ ਸਭਾ ਦਾ 12ਵਾਂ ਇਜਲਾਸ 13 ਨੂੰ ਸੱਦਿਆ, ਇਨ੍ਹਾਂ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ
ਹਾਲਾਂਕਿ ਵਿਧਾਨ ਸਭਾ ਸਕੱਤਰੇਤ ਨੇ ਸੈਸ਼ਨ ਦੀ ਬੈਠਕ ਬਾਰੇ ਰਸਮੀ ਤੌਰ ’ਤੇ ਕੋਈ ਪ੍ਰੋਗਰਾਮ ਜਾਰੀ ਨਹੀ ਕੀਤਾ ਪਰ ਇਸ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸਿਲੈਕਟ ਕਮੇਟੀ ਦੀ ਰਿਪੋਰਟ ਪੇਸ਼ ਕੀਤੇ ਜਾਣ ਅਤੇ ਇਸ ’ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
Publish Date: Fri, 03 Apr 2026 11:33 AM (IST)
Updated Date: Fri, 03 Apr 2026 11:38 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਇਜਲਾਸ ਸੱਦਿਆ ਹੈ। ਚੇਤੇ ਰਹੇ ਕਿ ਸਪੀਕਰ ਨੇ 16 ਮਾਰਚ ਨੂੰ ਬਜਟ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਸੀ ਤੇ ਸੈਸ਼ਨ ਦੀ ਹੁਣ ਅਗਲੀ ਬੈਠਕ 13 ਅਪ੍ਰੈਲ ਨੂੰ ਸਵੇਰੇ 11ਵਜੇ ਬੁਲਾਈ ਹੈ।