ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਗੁਰਦੁਆਰਾ ਅੰਬ ਸਾਹਿਬ ਨਤਮਸਤਕ ਹੋਏ ਸਪੀਕਰ ਸੰਧਵਾਂ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਐਸਜੀਪੀਸੀ ਦੇ ਪ੍ਰਧਾਨ ਵੱਲੋਂ ਵਿਸ਼ੇਸ਼ ਬਿੱਲ ਬਾਰੇ ਸਵਾਲ ਚੁੱਕਣ ਬਾਰੇ ਪੁੱਛੇ ਜਾਣ 'ਤੇ ਸੰਧਵਾਂ ਨੇ ਕਿਹਾ ਕਿ ਜਦੋਂ ਬੇਅਦਬੀਆਂ ਘਟਨਾਵਾਂ ਉਦੋਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੀ। ਉਦੋਂ ਕਾਰਵਾਈ ਕਿਉਂ ਨਹੀਂ ਕੀਤੀ? ਇਹ ਲੋਕ ਸਿਰਫ਼ ਵਿਰੋਧ ਹੀ ਕਰ ਸਕਦੇ ਹਨ ਕੰਮ ਨਹੀਂ ਕਰ ਸਕਦੇ।
Publish Date: Mon, 13 Apr 2026 11:07 AM (IST)
Updated Date: Mon, 13 Apr 2026 11:08 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ,ਐੱਸਏਐੱਸ ਨਗਰ: ਪੰਜਾਬ ਵਿਧਾਨ ਸਭਾ ਦਿ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁਹਾਲੋ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ।
ਸਪੀਕਰ ਸੰਧਵਾਂ ਨੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਿਧਾਨ ਸਭਾ ਵਿਚ ਇਕ ਅਹਿਮ ਬਿੱਲ ਪੇਸ਼ ਕਰਨ ਅਤੇ ਪਾਸ ਕਰਨ ਲਈ ਗੁਰੂ ਦਾ ਓਟ ਆਸਰਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੀਕਰ ਨੇ ਸਭ ਤੋਂ ਪਹਿਲਾਂ ਸਮੁੱਚੀ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਕੋਈ ਆਮ ਘਟਨਾ ਨਹੀਂ ਹੈ ਬਲਕਿ ਇਹ ਕੌਮ ਲਈ ਇਕ ਮੀਲ ਪੱਥਰ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਦੁਨੀਆ ਵਿਚ ਸੇਵਾ ਕਰਨ ਵਾਲੀ ਕੌਮ ਦੀ ਸਥਾਪਨਾ ਕੀਤੀ ਸੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਨਾਲ ਸਮੁੱਚੀ ਮਨੁੱਖਤਾ ਦੇ ਹਿਰਦੇ ਵਲੂੰਧਦੇ ਗਏ ਸੀ ਪਰ ਉਸ ਸਮੇਂ ਦੇ ਹਾਕਮਾਂ ਨੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਐਸਜੀਪੀਸੀ ਦੇ ਪ੍ਰਧਾਨ ਵੱਲੋਂ ਵਿਸ਼ੇਸ਼ ਬਿੱਲ ਬਾਰੇ ਸਵਾਲ ਚੁੱਕਣ ਬਾਰੇ ਪੁੱਛੇ ਜਾਣ 'ਤੇ ਸੰਧਵਾਂ ਨੇ ਕਿਹਾ ਕਿ ਜਦੋਂ ਬੇਅਦਬੀਆਂ ਘਟਨਾਵਾਂ ਉਦੋਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੀ। ਉਦੋਂ ਕਾਰਵਾਈ ਕਿਉਂ ਨਹੀਂ ਕੀਤੀ? ਇਹ ਲੋਕ ਸਿਰਫ਼ ਵਿਰੋਧ ਹੀ ਕਰ ਸਕਦੇ ਹਨ ਕੰਮ ਨਹੀਂ ਕਰ ਸਕਦੇ।
ਬਿੱਲ ਬਹੁਸੰਮਤੀ ਨਾਲ ਜਾਂ ਸਰਬਸੰਮਤੀ ਨਾਲ ਪਾਸ ਕਰਨ ਬਾਰੇ ਪੁੱਛੇ ਜਾਣ 'ਤੇ ਸੰਧਵਾਂ ਨੇ ਕਿਹਾ ਕਿ ਸ਼ਾਇਦ ਹੀ ਕੋਈ ਵਿਰਲਾ ਹੋਵੇਗਾ ਜੋ ਇਸ ਬਿੱਲ ਦਾ ਵਿਰੋਧ ਕਰੇ। ਉਨ੍ਹਾਂ ਨੂੰ ਆਸ ਹੈ ਕਿ ਸਾਰੇ ਮੈਂਬਰ ਗੁਰ ਮਰਿਆਦਾ ਅਨੁਸਾਰ ਆਪਣੀ ਸਹਿਮਤੀ ਦੇਣਗੇ।