- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਦਾਅਵੇ ਤੇ ਇਤਰਾਜ਼ ਦਾਖ਼ਲ ਕਰਨ ਦੀ ਆਖਰੀ ਮਿਤੀ 11 ਦਸੰਬਰ ਹੈ। ਇਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਹੋਵੇਗੀ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ 22 ਨਵੰਬਰ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਾਏ ਜਾਣਗੇ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਕੈਂਪ ਵਿਸ਼ੇਸ਼ ਸੰਖੇਪ ਸੁਧਾਈ-2027 ਤਹਿਤ ਲਾਏ ਜਾ ਰਹੇ ਹਨ। ਇਨ੍ਹਾਂ ਵਿੱਚ ਵੋਟਰ ਖਰੜਾ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਕਰਨ ਦੇ ਨਾਲ ਨਵੀਂ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿੱਚ ਸੁਧਾਰ ਲਈ ਅਰਜ਼ੀਆਂ ਦੇ ਸਕਣਗੇ।
ਉਨ੍ਹਾਂ ਦੱਸਿਆ ਕਿ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਦਾਅਵੇ ਤੇ ਇਤਰਾਜ਼ ਦਾਖ਼ਲ ਕਰਨ ਦੀ ਆਖਰੀ ਮਿਤੀ 11 ਦਸੰਬਰ ਹੈ। ਇਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਹੋਵੇਗੀ।
ਮਿੱਤਰਾ ਨੇ ਵੋਟਰਾਂ ਨੂੰ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਅਤੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਅਪੀਲ ਕੀਤੀ।