ਗੁਰਦਰਸ਼ਨ ਸਿੰਘ ਸੈਣੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲਾ, ਨੌਜਵਾਨਾਂ ਨੂੰ ਦਿੱਤੀਆਂ ਖੇਡ ਕਿੱਟਾਂ
ਗੁਰਦਰਸ਼ਨ ਸਿੰਘ ਸੈਣੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲਾ,
Publish Date: Wed, 28 Jan 2026 05:30 PM (IST)
Updated Date: Wed, 28 Jan 2026 05:31 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪਿੰਡਾਂ ’ਚ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਚੰਗੇ ਪਾਸੇ ਲਾਉਣ ਲਈ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਪਿੰਡ ਖੇੜੀ ਗੁੱਜਰਾਂ ਤੇ ਕੂੜਾਵਾਲਾ ਵਿਖੇ ਨੌਜਵਾਨਾਂ ਨੂੰ ਵਾਲੀਬਾਲ ਅਤੇ ਸਪੋਰਟਸ ਕਿੱਟਾਂ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਖੇਡਾਂ ਨਾਲ ਜਿੱਥੇ ਨੌਜਵਾਨ ਤੰਦਰੁਸਤ ਰਹਿੰਦੇ ਹਨ, ਉੱਥੇ ਉਨ੍ਹਾਂ ਦਾ ਧਿਆਨ ਨਸ਼ਿਆਂ ਤੋਂ ਵੀ ਦੂਰ ਰਹਿੰਦਾ ਹੈ। ਇਸ ਲਈ ਨੌਜਵਾਨਾਂ ਨੂੰ ਗ਼ਲਤ ਸੰਗਤ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਨੌਜਵਾਨਾਂ ਵਿਚ ਖੇਡਾਂ ਦੀ ਰੁਚੀ ਪੈਦਾ ਕਰਨ ਲਈ ਉਹ ਨੌਜਵਾਨਾਂ ਦੇ ਸਹਿਯੋਗ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਸੈਣੀ ਨੇ ਕਿਹਾ ਕਿ ਉਹ ਹਮੇਸ਼ਾ ਹੀ ਖਿਡਾਰੀਆਂ ਦੇ ਹਿੱਤਾਂ ਲਈ ਹੰਭਲਾ ਮਾਰ ਰਹੇ ਹਨ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਮਾਜ ਸੇਵਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸਹੀ ਮਾਰਗ ’ਤੇ ਲਿਆਉਣਾ ਹੈ, ਇਸ ਲਈ ਹਲਕੇ ਵਿਚ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਭਵਿੱਖ ਵਿਚ ਖੇਡਾਂ ਦੀ ਪ੍ਰਫੁੱਲਤਾ ਲਈ ਜੋ ਵੀ ਯੋਗਦਾਨ ਹੋਵੇਗਾ, ਉਸ ਯੋਗਦਾਨ ਲਈ ਉਹ ਪਿੱਛੇ ਨਹੀਂ ਹਟਣਗੇ। ਸ੍ਰੀ ਸੈਣੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਦਾ ਖਿਆਲ ਰੱਖੀਏ ਅਤੇ ਉਨ੍ਹਾਂ ਨੂੰ ਕਿਸੇ ਚੰਗੇ ਪਾਸੇ ਲਾਈਏ ਤਾਂ ਜੋ ਇਹ ਨੌਜਵਾਨ ਆਪਣੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿਚ ਹਿੱਸਾ ਪਾ ਸਕਣ। ਇਸ ਮੌਕੇ ਮੇਵਾ ਰਾਮ, ਬੱਬੂ, ਪੰਚ ਰਾਮ ਲਾਲ, ਗੁਰਚਰਨ ਚੌਧਰੀ, ਰਾਜ ਕੁਮਾਰ ਰਾਜੂ, ਰਾਮ ਕੁਮਾਰ ਪੰਚ, ਬੁੱਧ ਰਾਮ ਫ਼ੌਜੀ, ਗੁਰਨਾਮ ਸਿੰਘ, ਰਣਧੀਰ ਲੰਬੜਦਾਰ, ਸਾਬਕਾ ਪੰਚ ਜਗਦੀਸ਼, ਜਸਵਿੰਦਰ, ਕੁਲਦੀਪ, ਸਮੀਰ, ਬਲਦੇਵ ਸਿੰਘ, ਸੁਨੀਲ, ਜਸਪਾਲ, ਗਿਆਨ ਚੰਦ, ਨਾਇਬ ਸਿੰਘ, ਗੁਰਮੇਲ ਸਿੰਘ, ਰਾਮਧਾਰੀ, ਕਮਲਜੀਤ, ਢੇਰੂ ਲੰਬੜਦਾਰ, ਹਰਪ੍ਰੀਤ ਸਿੰਘ ਟਿੰਕੂ ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਪਤਵੰਤੇ ਮੌਜੂਦ ਸਨ।