ਦਾਊਂ ਸਾਹਿਬ ਗੁਰਦੁਆਰੇ ਵਿਚ ਮਾਘੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ
ਮਾਘੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ
Publish Date: Wed, 14 Jan 2026 07:26 PM (IST)
Updated Date: Wed, 14 Jan 2026 07:27 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਦਾਊਂ ਸਾਹਿਬ ਗੁਰਦੁਆਰੇ ਵਿਚ ਮਾਘੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਗੁਰਦੁਆਰੇ ਵਿਚ ਸ਼ਰਧਾਲੂਆਂ ਲਈ ਗੁਰੂ ਦਾ ਅਟੁੱਟ ਲੰਗਰ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨੇ ਪ੍ਰਸ਼ਾਦ ਛਕਿਆ। ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਨੇੜੇ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ, ਜੋ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਕੁਸ਼ਤੀ ਦੰਗਲ ਵਿਚ ਪੰਜਾਬ ਦੇ ਕਈ ਮਸ਼ਹੂਰ ਅਤੇ ਅਨੁਭਵੀ ਪਹਿਲਵਾਨ ਹਿੱਸਾ ਲੈ ਰਹੇ ਹਨ। ਪਹਿਲਵਾਨਾਂ ਦਰਮਿਆਨ ਜੋਸ਼ੀਲੇ ਅਤੇ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ।