ਅਕਾਲੀ ਆਗੂ ਪਰਦੀਪ ਭਾਰਜ ਦਾ ਵਿਸ਼ੇਸ਼ ਸਨਮਾਨ
ਅਕਾਲੀ ਦਲ ਦੇ ਆਗੂ ਪਰਦੀਪ ਭਾਰਜ ਦਾ ਵਿਸ਼ੇਸ਼ ਸਨਮਾਨ
Publish Date: Mon, 13 Apr 2026 06:54 PM (IST)
Updated Date: Mon, 13 Apr 2026 06:58 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਹਾਲੀ ਦੇ ਉੱਘੇ ਸਨਅਤਕਾਰ ਅਤੇ ਸਮਾਜ ਸੇਵੀ ਪਰਦੀਪ ਸਿੰਘ ਭਾਰਜ ਨੂੰ ਪਾਰਟੀ ਦੇ ਵਪਾਰ ਤੇ ਉਦਯੋਗ ਵਿੰਗ ਪੰਜਾਬ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਦਸਮੇਸ਼ ਵੈੱਲਫੇਅਰ ਕੌਂਸਲ, ਰਾਮਗੜ੍ਹੀਆ ਸਭਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਵੈੱਲਫੇਅਰ ਸੁਸਾਇਟੀ ਆਦਿ ਜਥੇਬੰਦੀਆਂ ਵੱਲੋਂ ਪਰਦੀਪ ਸਿੰਘ ਭਾਰਜ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਸ੍ਰੀ ਗੁਰੂ ਰਾਮਦਾਸ ਜੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਬਬਰਾ, ਰਾਮਗੜ੍ਹੀਆ ਸਭਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਨੰਨੜਾ ਨੇ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਪਰਦੀਪ ਭਾਰਜ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐੱਨਕੇ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦਾ ਧੰਨਵਾਦ ਕੀਤਾ। ਯੂਥ ਆਗੂ ਰਮਨਦੀਪ ਸਿੰਘ ਬਾਵਾ ਵੀ ਹਾਜ਼ਰ ਸਨ। ਇਸ ਮੌਕੇ ਪਰਦੀਪ ਸਿੰਘ ਭਾਰਜ ਨੇ ਸੁਖਬੀਰ ਬਾਦਲ ਅਤੇ ਐੱਨਕੇ ਸ਼ਰਮਾ ਦਾ ਧੰਨਵਾਦ ਕਰਿਦਆਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਿਭਾਉਣਗੇ ਅਤੇ ਵਪਾਰੀ ਵਰਗ ਅਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਪਾਰਟੀ ਪਲੇਟਫਾਰਮਰ ’ਤੇ ਚੁੱਕ ਕੇ ਉਨ੍ਹਾਂ ਦੇ ਸਥਾਈ ਹੱਲ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।