ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨੂੰ ਕੀਤਾ ਸਨਮਾਨਿਤ
ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਵਾਇਸ ਚੇਅਰਮੈਨ ਨੂੰ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨ
Publish Date: Mon, 30 Mar 2026 05:35 PM (IST)
Updated Date: Mon, 30 Mar 2026 05:36 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਮਟੌਰ ਦੇ ਚੁਣੇ ਜਾਣ ’ਤੇ ਹਲਕਾ ਮੁਹਾਲੀ ’ਚ ਵੱਡੇ ਪੱਧਰ ’ਤੇ ਮਾਣ ਸਮਝਿਆ ਜਾ ਰਿਹਾ ਹੈ, ਜਿਨ੍ਹਾਂ ਦਾ ਹਲਕੇ ਦੀਆਂ ਅਹਿਮ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ ਸਾਬਕਾ ਕੌਂਸਲਰ ਅਤੇ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਵੱਲੋਂ ਵਿਸ਼ੇਸ਼ ਤੌਰ ’ਤੇ ਵਾਈਸ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮੁਹਾਲੀ ਨਿਯੁਕਤ ਹੋਣ ’ਤੇ ਸਨਮਾਨਿਤ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਹਰਸੰਗਤ ਸਿੰਘ ਨੰਬਰਦਾਰ ਸੋਹਾਣਾ, ਦਵਿੰਦਰ ਸਿੰਘ ਨੰਬਰਦਾਰ ਸੋਹਾਣਾ, ਸਰਬਜੀਤ ਸਿੰਘ ਸੋਹਾਣਾ, ਤਰਸੇਮ ਸਿੰਘ ਹੈਪੀ ਸੋਹਾਣਾ, ਪ੍ਰੇਮ ਸਿੰਘ ਸੈਕਟਰ 78, ਜਗਰੂਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਤਰਲੋਚਨ ਸਿੰਘ ਬੈਦਵਾਣ ਮਟੌਰ ਵਾਈਸ ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਦੋਸਤਾਂ, ਮਿੱਤਰਾਂ ਤੇ ਇਲਾਕੇ ਦੇ ਮੋਹਤਬਰ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਵਾਈਸ ਚੇਅਰਮੈਨ ਚੁਣੇ ਜਾਣ ’ਤੇ ਜਿੱਥੇ ਖੁਸ਼ੀ ਜਾਹਰ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਮਾਣ ਸਤਿਕਾਰ ਅਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਢਲੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਦਿਨ-ਰਾਤ ਇੱਕ ਕਰ ਕੇ ਨਿਭਾਇਆ ਜਾਵੇਗਾ ਅਤੇ ਹਲਕਾ ਮੁਹਾਲੀ ਤੋਂ 2027 ਦੀ ਚੋਣਾਂ ਦੇ ਨੁਮਾਇੰਦੇ ਨੂੰ ਵੱਡੀ ਗਿਣਤੀ ਵਿਚ ਵੋਟਾਂ ਰਾਹੀਂ ਜਿਤਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਵੱਡੇ ਪੱਧਰ ’ਤੇ ਯੋਗਦਾਨ ਪਾਇਆ ਜਾਵੇ।