ਪੰਜਾਬੀ ਜਾਗਰਣ ਬਿਊੁਰੋ, ਚੰਡੀਗਡ਼੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕਈ ਅਹਿਮ ਮਸਲਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਡਾਂ ਨਾਲ ਗੂਡ਼੍ਹਾ ਰਿਸ਼ਤਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਮੁਡ਼ ਤੋਂ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਚ ਜਲਦ ਹੀ ਖੇਡਾਂ ਦਾ ਮਹਾਕੁੰਭ ਪੰਜਾਬ ਖੇਡ ਮੇਲਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਹਜ਼ਾਰਾਂ ਬੱਚੇ ਖੇਡਾਂ ਵਿਚ ਆਪਣੇ ਭਵਿੱਖ ਨੂੰ ਰੁਸ਼ਨਾਉਣ ਲਈ ਭਾਗ ਲੈਣਗੇ।

Posted By: Tejinder Thind