ਸ੍ਰੀ ਗੁਰੂ ਰਵਿਦਾਸ ਸਭਾ ਵੱਲੋਂ ਭਲਕੇ ਮਨਾਇਆ ਜਾਵੇਗਾ ਜਨਮ ਦਿਹਾੜਾ
ਸ੍ਰੀ ਗੁਰੂ ਰਵਿਦਾਸ ਸਭਾ ਵੱਲੋਂ ਜਨਮ ਦਿਹਾੜਾ 7 ਨੂੰ ਮਨਾਇਆ ਜਾਵੇਗਾ,
Publish Date: Thu, 05 Feb 2026 06:50 PM (IST)
Updated Date: Thu, 05 Feb 2026 06:53 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਖਰੜ ਦੇ ਸ੍ਰੀ ਗੁਰੂ ਰਵਿਦਾਸ ਭਵਨ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ 649ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਵੀਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ, ਜਿਸ ਦੇ ਭੋਗ ਸੱਤ ਫਰਵਰੀ 2026 ਨੂੰ ਪਾਏ ਜਾ ਰਹੇ ਹਨ। ਇਸ ਸਮਾਗਮ ਦੌਰਾਨ ਕੀਰਤਨ ਦਰਬਾਰ ਵੀ ਸਜਾਏ ਜਾਣਗੇ। ਜਿਸ ’ਚ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਸਮੇਸ਼ ਨਗਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਣਜੀਤ ਨਗਰ ਖਰੜ ਅਤੇ ਭਾਈ ਗੁਰਪ੍ਰੀਤ ਸਿੰਘ ਬੰਗਾ ਕੋਟ ਪੱਲੀ ਵਾਲੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕਰਨਗੇ। ਇਸ ਸਮਾਗਮ ਵਿਚ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ, ਸ੍ਰੀ ਅਨੰਦਪੁਰ ਸਾਹਿਬ, ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਅਤੇ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਖਰੜ ਸ਼ਹਿਰ ਦੇ ਕੌਂਸਲਰ, ਮੋਰਿੰਡਾ, ਕੁਰਾਲੀ, ਰੋਪੜ ਅਤੇ ਨਜ਼ਦੀਕ ਦੇ ਪਿੰਡਾਂ ਤੋਂ ਸੰਗਤ ਵੀ ਹਾਜ਼ਰੀ ਭਰ ਰਹੀ ਹੈ। ਉਕਤ ਜਾਣਕਾਰੀ ਸ੍ਰੀ ਗੁਰੂ ਰਵਿਦਾਸ ਸਭਾ (ਰਜਿ:) ਖਰੜ ਦੇ ਪ੍ਰਧਾਨ ਮਦਨ ਲਾਲ ਜਨਾਗਲ ਅਤੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦਿੱਤੀ ਹੈ। ਉਨ੍ਹਾਂ ਖਰੜ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।