ਸ਼ਰਾਬ ਨੀਤੀ ਕੇਸ 'ਚ ਕੇਜਰੀਵਾਲ-ਸਿਸੋਦੀਆ ਬਰੀ, ਸੀਐਮ ਮਾਨ ਨੇ ਰਿਹਾਈ ਨੂੰ ਦੱਸਿਆ 'ਸੱਚ ਦੀ ਜਿੱਤ'
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਨਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਮਾਨਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ।
Publish Date: Fri, 27 Feb 2026 01:18 PM (IST)
Updated Date: Fri, 27 Feb 2026 01:19 PM (IST)
ਡਿਜੀਟਲ ਡੈਸਕ, ਚੰਡੀਗੜ੍ਹ: ਦਿੱਲੀ ਦੀ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲੇ ਦਾ ਸਵਾਗਤ ਕੀਤਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੀਐਮ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਲਿਖ ਕੇ ਇਸ ਫੈਸਲੇ ਨੂੰ "ਸੱਚ ਦੀ ਜਿੱਤ" ਦੱਸਿਆ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਨਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਮਾਨਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ। ਇਨਕਲਾਬ ਜ਼ਿੰਦਾਬਾਦ।”
ਦਰਅਸਲ, ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਸਮੇਂਤ ਕੁੱਲ 23 ਮੁਲਜ਼ਮਾਂ ਨੂੰ ਦੋਸ਼ਮੁਕਤ (Acquit) ਕਰ ਦਿੱਤਾ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (CBI) ਦੀ ਚਾਰਜਸ਼ੀਟ ਵਿੱਚ ਕਈ ਖਾਮੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਲਜ਼ਾਮਾਂ ਨੂੰ ਪੁਖਤਾ ਸਬੂਤਾਂ ਦਾ ਸਮਰਥਨ ਨਹੀਂ ਮਿਲਿਆ।
ਸੀਐਮ ਮਾਨ ਦੇ ਇਸ ਟਵੀਟ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਸਮਰਥਕਾਂ ਨੇ ਫੈਸਲੇ ਨੂੰ ਨਿਆਂ ਦੀ ਜਿੱਤ ਦੱਸਿਆ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਮਾਮਲੇ 'ਤੇ ਸੰਜਮ ਵਰਤਦਿਆਂ ਕਿਹਾ ਹੈ ਕਿ ਉਹ ਅਦਾਲਤ ਦੇ ਹੁਕਮਾਂ ਦਾ ਵਿਸਥਾਰ ਨਾਲ ਅਧਿਐਨ ਕਰਨਗੇ।