ਪੰਜਾਬ 'ਚ ਫਿਰ ਵੱਜਿਆ ਚੋਣ ਬਿਗਲ : 4 ਨਗਰ ਕੌਂਸਲਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ, 13 ਜੂਨ ਨੂੰ ਪੈਣਗੀਆਂ ਵੋਟਾਂ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚਾਰ ਸਥਾਨਕ ਨਗਰ ਕੌਂਸਲ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ (ਗੁਰਦਾਸਪੁਰ), ਕਾਦੀਆਂ (ਗੁਰਦਾਸਪੁਰ) ਅਤੇ ਸ਼ਾਮ ਚੁਰਾਸੀ (ਹੁਸ਼ਿਆਰਪੁਰ) ਵਿੱਚ 13 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ।
Publish Date: Sat, 30 May 2026 12:24 PM (IST)
Updated Date: Sat, 30 May 2026 01:36 PM (IST)
ਡਾ. ਸੁਮਿਤ ਸਿੰਘ ਸ਼ਿਓਰਾਨ, ਚੰਡੀਗੜ੍ਹ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚਾਰ ਸਥਾਨਕ ਨਗਰ ਕੌਂਸਲ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ (ਗੁਰਦਾਸਪੁਰ), ਕਾਦੀਆਂ (ਗੁਰਦਾਸਪੁਰ) ਅਤੇ ਸ਼ਾਮ ਚੁਰਾਸੀ (ਹੁਸ਼ਿਆਰਪੁਰ) ਵਿੱਚ 13 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ।
ਰਾਜ ਚੋਣ ਕਮਿਸ਼ਨਰ ਵੱਲੋਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਤੋਂ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। 3 ਜੂਨ ਤੱਕ ਨਾਮਜ਼ਦਗੀਆਂ ਸਵੀਕਾਰ ਕੀਤੀਆਂ ਜਾਣਗੀਆਂ। 4 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ।
5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ, ਜਿਸ ਤੋਂ ਬਾਅਦ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਚਾਰੇ ਕੇਂਦਰਾਂ 'ਤੇ 13 ਜੂਨ ਨੂੰ ਸਵੇਰੇ 8 ਵਜੇ ਤੋਂ ਦੁਪਹਿਰ ਤੋਂ ਬਾਅਦ 4 ਵਜੇ ਤੱਕ ਵੋਟਿੰਗ ਹੋਵੇਗੀ।
ਚੋਣ ਕਮਿਸ਼ਨ ਵੱਲੋਂ 13 ਜੂਨ ਨੂੰ ਹੀ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਅਨੁਸਾਰ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ।