'ਹੁਣ ਕਿਹੜੇ ਮੂੰਹ ਨਾਲ ਇਕੱਠੇ ਹੋ ਰਹੇ ?', ਅਕਾਲੀ-ਭਾਜਪਾ ਗੱਠਜੋੜ 'ਤੇ CM ਮਾਨ ਨੇ ਚੁੱਕੇ ਸਵਾਲ; ਪੁਰਾਣੇ ਬਿਆਨਾਂ ਦੀ ਦਿਵਾਈ ਯਾਦ
ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਵਾਲੇ ਹੁਣ ਕਿਹੜੇ ਮੂੰਹ ਨਾਲ ਭਾਜਪਾ ਨਾਲ ਗੱਠਜੋੜ ਕਰ ਰਹੇ ਹਨ? ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਲੋਕ ਸਭ ਕੁਝ ਭੁੱਲ ਗਏ ਹਨ?
Publish Date: Tue, 24 Nov 2026 03:55 PM (IST)
Updated Date: Tue, 24 Nov 2026 04:50 PM (IST)
ਡਿਜੀਟਲ ਡੈਸਕ, ਚੰਡੀਗੜ੍ਹ - ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਵਾਲੇ ਹੁਣ ਕਿਹੜੇ ਮੂੰਹ ਨਾਲ ਭਾਜਪਾ ਨਾਲ ਗੱਠਜੋੜ ਕਰ ਰਹੇ ਹਨ? ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਲੋਕ ਸਭ ਕੁਝ ਭੁੱਲ ਗਏ ਹਨ?
CM ਮਾਨ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ੇ ਦਾ ਫੈਲਾਅ ਹੋਇਆ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵੀ ਲੋਕਾਂ ਨੇ ਉਨ੍ਹਾਂ ਦਾ ਰਵੱਈਆ ਦੇਖਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਪੰਜਾਬ ਦੇ ਪਾਣੀਆਂ ’ਤੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਸੀ।
ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ, “ਥੋੜ੍ਹਾ-ਬਹੁਤ ਲੋਕਾਂ ਸਾਹਮਣੇ ਮੂੰਹ ਦਿਖਾਉਣ ਜੋਗਾ ਤਾਂ ਰੱਖ ਲਓ।” ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਹੋਰ ਤੇਜ਼ ਹੋ ਗਈ ਹੈ।