ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ, ਓਵਰਲੋਡ ਟਿੱਪਰਾਂ ਸਮੇਤ 25 ਵਾਹਨਾਂ ਦੇ ਕੀਤੇ ਚਾਲਾਨ
Publish Date: Sat, 21 Feb 2026 06:09 PM (IST)
Updated Date: Sat, 21 Feb 2026 06:12 PM (IST)

ਓਵਰਲੋਡ ਟਿੱਪਰਾਂ ਸਮੇਤ 25 ਵਾਹਨਾਂ ਦੇ ਕੀਤੇ ਚਾਲਾਨ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਮੁਬਾਰਕਪੁਰ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਟ੍ਰੈਫਿਕ ਇੰਚਾਰਜ ਹਰਕੇਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਬਾਰਕਪੁਰ ਰੇਲਵੇ ਅੰਡਰਪਾਥ ਤੇ ਨਾਕਾਬੰਦੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕੀਤੇ। ਇਸ ਮੁਹਿੰਮ ਦੌਰਾਨ ਮੁਬਾਰਕਪੁਰ ਰੇਲਵੇ ਅੰਡਰਪਾਥ ਦੇ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਓਵਰਲੋਡਿੰਗ ਤੇ ਸ਼ਿਕੰਜਾ ਕਸਦਿਆਂ ਅੰਡਰਪਾਥ ਵਿਚੋਂ ਲੰਘ ਰਹੇ 6 ਓਵਰਲੋਡ ਟਿੱਪਰਾਂ ਦੇ ਮੌਕੇ ਤੇ ਚਾਲਾਨ ਕੀਤੇ ਗਏ। ਇਸ ਤੋਂ ਇਲਾਵਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਵੱਖ-ਵੱਖ ਤਰ੍ਹਾਂ ਨਾਲ ਉਲੰਘਣਾ ਕਰਨ ਵਾਲੇ ਕੁੱਲ 25 ਵਾਹਨਾਂ ਦੇ ਚਾਲਾਨ ਕੀਤੇ ਹਨ। ਜਿੱਥੇ ਅਕਸਰ ਭਾਰੀ ਵਾਹਨਾਂ ਕਾਰਨ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਮੁਬਾਰਕਪੁਰ ਹਰਕੇਸ਼ ਸਿੰਘ ਨੇ ਦੱਸਿਆ ਕਿ ਓਵਰਲੋਡ ਵਾਹਨ ਨਾ ਸਿਰਫ਼ ਸੜਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਵੱਡੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਕਿਸੇ ਵੀ ਵਾਹਨ ਚਾਲਕ ਨੂੰ ਨਿਯਮ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਸੜਕੀ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਤਾਂ ਜੋ ਸੜਕੀ ਸਫ਼ਰ ਨੂੰ ਸੁਰੱਖਿਅਤ ਬਣਾਇਆ ਜਾ ਸਕੇ।