ਟ੍ਰੈਫਿਕ ਪੁਲਿਸ ਦੀ ਸਖ਼ਤੀ : ਮੁਬਾਰਕਪੁਰ ਇੰਚਾਰਜ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਾਲਾਨ
ਟ੍ਰੈਫਿਕ ਪੁਲਿਸ ਦੀ ਸਖ਼ਤੀ : ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਾਲਾਨ
Publish Date: Thu, 29 Jan 2026 05:47 PM (IST)
Updated Date: Thu, 29 Jan 2026 05:49 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਖੇਤਰ ’ਚ ਵੱਧ ਰਹੀਆਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਇਸੇ ਤਹਿਤ ਟ੍ਰੈਫਿਕ ਇੰਚਾਰਜ ਮੁਬਾਰਕਪੁਰ, ਹਰਕੇਸ਼ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਵੱਲੋਂ ਭਾਂਖਰਪੁਰ ਲਾਈਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਵੱਡੀ ਗਿਣਤੀ ਵਿਚ ਚਾਲਾਨ ਕੱਟੇ ਗਏ। ਪੁਲਿਸ ਵੱਲੋਂ ਮੁੱਖ ਤੌਰ 'ਤੇ ਬਿਨ੍ਹਾਂ ਹੈਲਮੇਟ ਦੁਪਹੀਆ ਵਾਹਨ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ, ਲਾਲ ਬੱਤੀ ਦੀ ਉਲੰਘਣਾ ਕਰਨਾ, ਵਾਹਨਾਂ ਦੇ ਅਧੂਰੇ ਦਸਤਾਵੇਜ਼ ਵਾਲੇ ਵਾਹਨਾਂ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾਵਾਂ ਕਰਨ ਵਾਲੇ ਵਾਹਨਾਂ ’ਤੇ ਸ਼ਿਕੰਜਾ ਕੱਸਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਇੰਚਾਰਜ ਹਰਕੇਸ਼ ਸਿੰਘ ਨੇ ਕਿਹਾ ਕਿ ਪੁਲਿਸ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕ 'ਤੇ ਚੱਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ ਤਾਂ ਜੋ ਹਾਦਸਿਆਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮ ਤੋੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾ ਵਿਚ ਵੀ ਜਾਰੀ ਰਹੇਗੀ।