ਉੱਜਵਲ ਭਵਿੱਖ ਲਈ ਵਿਦਿਆਰਥੀ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ : ਗੋਲਡੀ
ਉਜਵਲ ਭਵਿੱਖ ਲਈ ਵਿਦਿਆਰਥੀ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ : ਗੋਲਡੀ
Publish Date: Sat, 04 Apr 2026 07:20 PM (IST)
Updated Date: Sat, 04 Apr 2026 07:22 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਐੱਸਏਐੱਸ ਨਗਰ : ਰਿਆਤ ਬਾਹਰਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਿਲ ਨੂੰ ਛੂਹਣ ਵਾਲਾ ਵਿਦਾਇਗੀ ਸਮਾਗਮ ਕਰਵਾਇਆ ਗਿਆ। ਭਾਜਪਾ ਪੰਜਾਬ ਦੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਪ੍ਰੇਰਨਾਦਾਇਕ ਭਾਸ਼ਣ ਨਾਲ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਉਜਵਲ ਭਵਿੱਖ ਲਈ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਦੇ ਹੋਏ ਅੱਗੇ ਵੱਧਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ ਅਤੇ ਸਿੱਖਿਆ ਅਦਾਰੇ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਮੀਨਾ ਵਰਮਾ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਭਾਜਪਾ ਆਗੂ ਸੁਖਵਿੰਦਰ ਗੋਲਡੀ ਅਤੇ ਹੋਰਨਾਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਮਾਗਮ ਦਾ ਮਾਹੌਲ ਖੁਸ਼ੀ ਅਤੇ ਭਾਵੁਕਤਾ ਨਾਲ ਭਰਪੂਰ ਰਿਹਾ, ਜਿੱਥੇ ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਅਖ਼ੀਰ ਵਿਚ ਸਮਾਗਮ ’ਚ ਹਿੱਸਾ ਲੈਣ ਅਤੇ ਹੋਣਹਾਰ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।