ਵਿਦਿਆਰਥੀਆਂ ਨੇ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਕੀਤਾ ਹਾਸਲ
ਵਿਦਿਆਰਥੀਆਂ ਨੇ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਕੀਤਾ ਹਾਸਲ
Publish Date: Thu, 05 Mar 2026 05:42 PM (IST)
Updated Date: Thu, 05 Mar 2026 05:44 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਖ਼ਾਲਸਾ ਕਾਲਜ ਆਫ਼ ਤਕਨਾਲੋਜੀ ਐਂਡ ਬਿਜ਼ਨੈੱਸ ਮੁਹਾਲੀ ਵਿਚ ਕਰਵਾਏ ਗਏ। ਇਸ ’ਚ ਸਰਕਾਰੀ ਕਾਲਜ ਡੇਰਾਬੱਸੀ ਦੇ ਛੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲਿਆਂ ’ਚ ਹਿੱਸਾ ਲਿਆ। ਇਸ ਵਿਚ ਪੋਸਟਰ ਮੇਕਿੰਗ ਮੁਕਾਬਲੇ ਵਿਚ ਕਨਿਕਾ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਅਤੇ ਨੰਦਨੀ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਨੇ ਇਸ ਸ਼ਾਨਦਾਰ ਉਪਲਬੱਧੀ ’ਤੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।