- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਬਾਦਲ ਅੱਜ ਆਪਣੇ ਸਾਥੀਆਂ ਨਾਲ SIT ਕੋਲ ਪੇਸ਼ ਹੋਣ ਲਈ ਪੁੱਜ ਗਏ ਹਨ। ਸੁਖਬੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਨੂੰਨ ਦਾ ਪਾਲਣ ਕਰਦੇ ਹਨ ਅਤੇ ਪਹਿਲਾਂ ਵੀ ਪੇਸ਼ ਹੋ ਚੁੱਕੇ ਹਨ। ਸੁਖਬੀਰ ਨੇ ਕਿਹਾ ਕਿ ਸਮਾਂ ਇੱਕੋ ਜਿਹਾ ਨਹੀਂ ਰਹਿੰਦਾ ਆਉਣ ਵਾਲੇ ਕੁਝ ਮਹੀਨਿਆਂ ਬਾਅਦ ਮੁੱਖ ਮੰਤਰੀ ਵੀ ਇਸੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਉਣਗੇ।

ਜੈ ਸਿੰਘ ਛਿੱਬਰ, ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਆਪਣੇ ਸਾਥੀਆਂ ਨਾਲ SIT ਕੋਲ ਪੇਸ਼ ਹੋਣ ਲਈ ਪੁੱਜੇ। ਉਨ੍ਹਾਂ ਕੋਲੋਂ ਬਹਿਬਲਕਲਾ ਬੇਅਦਬੀ ਮਾਮਲੇ 'ਚ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਸੁਖਬੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਨੂੰਨ ਦਾ ਪਾਲਣ ਕਰਦੇ ਹਨ ਅਤੇ ਪਹਿਲਾਂ ਵੀ ਪੇਸ਼ ਹੋ ਚੁੱਕੇ ਹਨ। ਬਾਦਲ ਨੇ ਕਿਹਾ ਕਿ ਇਹ ਸਾਰਾ ਸਿਆਸੀ ਡਰਾਮਾ ਹੈ। ਪੁੱਛਗਿੱਛ ਲਈ ਨਹੀਂ ਬਲਕਿ ਰਾਜਨੀਤੀ ਲਈ SIR ਬਣਾਈ ਗਈ ਹੈ। ਇਹ ਦਿਖਾਉਣਾ ਚਾਹੁੰਦੇ ਹਨ ਕਿ ਅਸੀਂ ਬਾਦਲ ਨੂੰ ਸੱਦਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜਿੰਨੀ ਮਰਜ਼ੀ ਵਾਰ ਸੱਦ ਲਓ ਮੈਂ ਹਰ ਵਾਰ ਹਾਜ਼ਰ ਹੋਵਾਂਗਾ। ਅਕਾਲੀ ਦਲ ਨਾ ਡਰੇਗਾ ਤੇ ਨਾ ਹੀ ਦੱਬੇਗਾ। ਸੁਖਬੀਰ ਨੇ ਕਿਹਾ ਕਿ ਸਮਾਂ ਇੱਕੋ ਜਿਹਾ ਨਹੀਂ ਰਹਿੰਦਾ ਆਉਣ ਵਾਲੇ ਕੁਝ ਮਹੀਨਿਆਂ ਬਾਅਦ ਮੁੱਖ ਮੰਤਰੀ ਵੀ ਇਸੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐੱਸ.ਆਈ.ਟੀ. ( ਵਿਸ਼ੇਸ਼ ਜਾਂਚ ਟੀਮ) ਅੱਗੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਨੂੰ ਮਿਲੇ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਨਿਰਾਧਾਰ ਅਤੇ ਹਿਤਾਸ਼ਾਜਨਕ ਸੰਮਨਾਂ ਤੋਂ ਡਰਨ ਵਾਲਾ ਨਹੀਂ। ਅਸੀਂ ਹਮੇਸ਼ਾ ਕਾਨੂੰਨ ਦਾ ਸਤਿਕਾਰ ਕੀਤਾ ਹੈ ਅਤੇ ਅੱਗੇ ਵੀ ਕਰਦੇ ਰਹਾਂਗੇ।
ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਵੱਲ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿਗੜਦੇ ਕਾਨੂੰਨ-ਵਿਵਸਥਾ ਦੇ ਹਾਲਾਤ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹਦੇ ਕਰਜ਼ੇ ਅਤੇ ਵੱਧਦੇ ਭ੍ਰਿਸ਼ਟਾਚਾਰ ਬਾਰੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਰਾਜਨੀਤਿਕ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਪਹਿਲਾਂ ਵੀ ਡਟਿਆ ਸੀ, ਅੱਜ ਵੀ ਡਟਿਆ ਹੈ ਅਤੇ ਅੱਗੇ ਵੀ ਡਟਿਆ ਰਹੇਗਾ।
ਸੁਖਬੀਰ ਨੇ ਅਕਾਲੀ ਨੇਤਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪਰਮਜੀਤ ਸਿੰਘ ਸਰਨਾ, ਮਹੇਸ਼ ਇੰਦਰ ਗਰੇਵਾਲ ਡਾਕਟਰ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਨ ਕੇ ਸ਼ਰਮਾ ਤੇ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ।