- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਇਹ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਹੈ, ਬਲਕਿ ਪੂਰੇ ਪੰਥ ਦਾ ਮਾਮਲਾ ਹੈ। ਉਨ੍ਹਾਂ ਕਿਹਾ, “ਇਹ ਲੜਾਈ ਸਿਰਫ਼ ਅਕਾਲੀ ਦਲ ਦੀ ਨਹੀਂ, ਪੰਥ ਦੀ ਲੜਾਈ ਹੈ। ਇਸ ਦੇ ਲਈ ਧਰਮ ਯੁੱਧ ਮੋਰਚਾ ਲਗਾਇਆ ਜਾਵੇਗਾ ਅਤੇ ਪੰਥਕ ਤਾਕਤਾਂ ਸਮੇਤ ਸਾਰੇ ਵਰਗਾਂ ਨੂੰ ਨਾਲ ਜੋੜਿਆ ਜਾਵੇਗਾ।”

ਰੋਹਿਤ ਕੁਮਾਰ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਵੀਡੀਓ ਜਾਂਚ ਨੂੰ ਲੈ ਕੇ ਸਰਕਾਰ ਅਤੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਵਾਲ ਉਠਾਇਆ ਕਿ ਆਖਰ ਛੇ ਮਹੀਨਿਆਂ ਤੱਕ ਵੀਡੀਓ ਦੀ ਜਾਂਚ ਕਿਉਂ ਨਹੀਂ ਕਰਵਾਈ ਗਈ।
ਸੁਖਬੀਰ ਬਾਦਲ ਨੇ ਕਿਹਾ, “ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ, ਉਦੋਂ ਹੀ ਜਾਂਚ ਕਰਵਾਈ ਜਾਣੀ ਚਾਹੀਦੀ ਸੀ। ਹੁਣ ਛੇ ਮਹੀਨਿਆਂ ਬਾਅਦ ਸਵਾਲ ਚੁੱਕੇ ਜਾ ਰਹੇ ਹਨ। ਆਖਰ ਇੰਨੀ ਦੇਰੀ ਕਿਉਂ ਕੀਤੀ ਗਈ?” ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਸਮਝ ਨਹੀਂ ਆਉਂਦਾ ਕਿ ਅਜਿਹੀ ਕਿਹੜੀ ਲੈਬ ਹੈ ਜੋ ਮਹਿਜ਼ 24 ਘੰਟਿਆਂ ਦੇ ਅੰਦਰ ਰਿਪੋਰਟ ਜਾਰੀ ਕਰ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਜਾਂਚ ਕਰਵਾਈ ਗਈ ਹੈ, ਉਹ ਪੂਰੀ ਪ੍ਰਕਿਰਿਆ ਦੇ ਤਹਿਤ ਹੋਈ ਹੈ ਅਤੇ ਉਸ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਉਣਾ ਜਾਇਜ਼ ਨਹੀਂ ਹੈ। ਬਾਦਲ ਨੇ ਦੋਸ਼ ਲਾਇਆ ਕਿ ਕੁਝ ਲੋਕ ਸਿਆਸੀ ਦਬਾਅ ਹੇਠ ਆ ਕੇ ਵੱਖ-ਵੱਖ ਰਿਪੋਰਟਾਂ ਰਾਹੀਂ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਇਹ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਹੈ, ਬਲਕਿ ਪੂਰੇ ਪੰਥ ਦਾ ਮਾਮਲਾ ਹੈ। ਉਨ੍ਹਾਂ ਕਿਹਾ, “ਇਹ ਲੜਾਈ ਸਿਰਫ਼ ਅਕਾਲੀ ਦਲ ਦੀ ਨਹੀਂ, ਪੰਥ ਦੀ ਲੜਾਈ ਹੈ। ਇਸ ਦੇ ਲਈ ਧਰਮ ਯੁੱਧ ਮੋਰਚਾ ਲਗਾਇਆ ਜਾਵੇਗਾ ਅਤੇ ਪੰਥਕ ਤਾਕਤਾਂ ਸਮੇਤ ਸਾਰੇ ਵਰਗਾਂ ਨੂੰ ਨਾਲ ਜੋੜਿਆ ਜਾਵੇਗਾ।”
ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪੰਥ ਦੀ ਮਰਿਆਦਾ ਤੇ ਸਨਮਾਨ ਦੀ ਰੱਖਿਆ ਹੋ ਸਕੇ।