ਸੁਖਬੀਰ ਬਾਦਲ ਨੇ ਆਪ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕਿਹਾ- ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਘਬਰਾਇਆ
ਅਪ੍ਰੇਂਟਿਸ ਲਾਈਨਮੈਨ ਯੂਨੀਅਨ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਘਬਰਾਇਆ ਪਿਆ ਹੈ ਅਤੇ ਗਿਆਨੀ ਰਘਬੀਰ ਸਿੰਘ ਇਸ ਸਮੇਂ ਆਮ ਆਦਮੀ ਪਾਰਟੀ ਦਾ ਵਰਕਰ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਿਹਾ ਹੈ।
Publish Date: Thu, 11 Jun 2026 01:48 PM (IST)
Updated Date: Thu, 11 Jun 2026 01:51 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਪਿਛਲੀ ਸ੍ਰੇਣੀਆਂ ਵਿੰਗ ਦੇ ਅਹੁਦੇਦਾਰਾਂ ਆਗੂਆਂ ਨਾਲ ਪਾਰਟੀ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਨਹਿਰੀ ਮਾਮਲੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ।
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਨਿਰੰਤਰ ਵਧ ਰਿਹਾ ਹੈ, ਪਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਸਰਕਾਰ ਅਵੇਸਲੀ ਬਣੀ ਬੈਠੀ ਹੈ।
ਅਪ੍ਰੇਂਟਿਸ ਲਾਈਨਮੈਨ ਯੂਨੀਅਨ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਘਬਰਾਇਆ ਪਿਆ ਹੈ ਅਤੇ ਗਿਆਨੀ ਰਘਬੀਰ ਸਿੰਘ ਇਸ ਸਮੇਂ ਆਮ ਆਦਮੀ ਪਾਰਟੀ ਦਾ ਵਰਕਰ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਿਹਾ ਹੈ।
ਸੁਖਬੀਰ ਨੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਾ ਹਾਂ, ਧਰਮ ਨੂੰ ਸਿਆਸਤ ਲਈ ਵਰਤਣ ਜਿਹੀਆਂ ਕੋਝੀਆਂ ਚਾਲਾਂ ਬੰਦ ਕਰਕੇ ਸਿੱਧਾ ਮੇਰੇ ਤੇ ਕਾਰਵਾਈ ਕਰੋ, ਮੈਂ ਤੁਹਾਡੇ ਤੋਂ ਕਿਸੇ ਗੱਲੋਂ ਨਹੀਂ ਡਰਦਾ।