10 ਨਵੰਬਰ ਤੋਂ ਮੈਦਾਨ 'ਚ ਉਤਰਨਗੇ ਸੁਖਬੀਰ ਬਾਦਲ, ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ ‘ਪੰਜਾਬ ਬਚਾਓ ਯਾਤਰਾ’
ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਵੀ ਤੇਜ਼ ਕਰ ਦਿੱਤੀ ਹੈ। ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਯੂਥ ਵਿੰਗ ਨਾਲ ਮੀਟਿੰਗਾਂ ਦੀ ਲੜੀ ਪੂਰੀ ਹੋ ਗਈ ਹੈ।
Publish Date: Sun, 18 Oct 2026 11:08 AM (IST)
Updated Date: Sun, 18 Oct 2026 11:09 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਨਵੰਬਰ ਤੋਂ ਪੰਜਾਬ ਵਿੱਚ ਸੂਬਾ ਪੱਧਰੀ ਯਾਤਰਾ ਸ਼ੁਰੂ ਕਰਨਗੇ। ਤਲਵੰਡੀ ਸਾਬੋ ਸਥਿਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਤਿੰਨ ਪੜਾਵਾਂ ਵਿੱਚ ਕੱਢੀ ਜਾਵੇਗੀ। ਇਸ ਤਹਿਤ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ। ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਅਤੇ ਤੀਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗੀ।
ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਵੀ ਤੇਜ਼ ਕਰ ਦਿੱਤੀ ਹੈ। ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਯੂਥ ਵਿੰਗ ਨਾਲ ਮੀਟਿੰਗਾਂ ਦੀ ਲੜੀ ਪੂਰੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿੰਗਾਂ ਤੋਂ ਮਿਲੇ ਸੁਝਾਵਾਂ ’ਤੇ 24 ਅਕਤੂਬਰ ਨੂੰ ਹੋਣ ਵਾਲੀ ਚੋਣ ਮਨੋਰਥ ਪੱਤਰ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।