- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਦਾ ਸ਼ਾਂਤੀ, ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਪਾਵਨ ਅਸਥਾਨ 'ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ, ਸ਼ਰਮਨਾਕ ਅਤੇ ਨਿੰਦਣਯੋਗ ਹੈ।

ਆਨਲਾਈਨ ਨਿਊਜ਼, ਚੰਡੀਗੜ੍ਹ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਖ਼ਬਰ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਵੱਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਇਸ ਦੁਖਦਾਈ ਘਟਨਾ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਸਭਿਅਕ ਸਮਾਜ ਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ, ਖ਼ਾਸ ਕਰਕੇ ਸਾਡੇ ਪਵਿੱਤਰ ਤਖ਼ਤ ਸਾਹਿਬਾਨ ਦੀ ਪਾਵਨ ਧਰਤੀ 'ਤੇ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਦਾ ਸ਼ਾਂਤੀ, ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਪਾਵਨ ਅਸਥਾਨ 'ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ, ਸ਼ਰਮਨਾਕ ਅਤੇ ਨਿੰਦਣਯੋਗ ਹੈ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. @officeofssbadal ਜੀ ’ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਮੈਂ ਬੇਹੱਦ ਚਿੰਤਤ ਹਾਂ। ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ। ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿੱਚ ਕੋਈ ਸਥਾਨ ਨਹੀਂ ਹੈ, ਖ਼ਾਸ ਕਰਕੇ ਸਾਡੇ ਪਵਿੱਤਰ ਤਖ਼ਤ ਸਾਹਿਬਾਨ…
— Kewal Singh Dhillon (@KewalDhillonPB) August 13, 2026