‘ਟਿਕਟ ਚਾਹੀਦੀ ਹੈ ਤਾਂ ਸਿਰਫ਼ ਤੇ ਸਿਰਫ਼ ਡੇਰਾ ਬਾਬਾ ਨਾਨਕ ਤੋਂ...’, MP ਸੁਖਜਿੰਦਰ ਰੰਧਾਵਾ ਨੇ ਕਾਂਗਰਸ ਹਾਈਕਮਾਨ ਨੂੰ ਦਿੱਤਾ ਸੰਕੇਤ
ਰੰਧਾਵਾ ਨੇ ਕਿਹਾ ਕਿ ਪਾਰਟੀ ਵਿੱਚ ਟਿਕਟ ਯੋਗਤਾ ਅਤੇ ਜਿੱਤਣ ਦੀ ਸਮਰੱਥਾ ਦੇ ਆਧਾਰ 'ਤੇ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਚਾਪਲੂਸੀ ਜਾਂ ਖ਼ੁਸ਼ਾਮਦ ਦੇ ਆਧਾਰ 'ਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟਿਕਟ ਉਨ੍ਹਾਂ ਲੋਕਾਂ ਨੂੰ ਮਿਲਣੀ ਚਾਹੀਦੀ ਹੈ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹਨ ਅਤੇ ਸੰਗਠਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹਨ।
Publish Date: Mon, 17 Aug 2026 03:38 PM (IST)
Updated Date: Mon, 17 Aug 2026 04:55 PM (IST)
ਰਾਜ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ। ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਾਰਟੀ ਦੀ ਟਿਕਟ ਮਿਲੀ ਸੀ, ਉਸ ਸਮੇਂ ਉਨ੍ਹਾਂ ਦੇ ਪਿਤਾ ਪਾਰਟੀ ਦੇ ਪ੍ਰਧਾਨ ਸਨ ਅਤੇ ਉਨ੍ਹਾਂ ਨੇ ਉਸੇ ਦਿਨ ਸਰਗਰਮ ਰਾਜਨੀਤੀ ਤੋਂ ਵੱਖ ਹੋਣ ਦਾ ਫ਼ੈਸਲਾ ਕਰ ਲਿਆ ਸੀ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਸਿਧਾਂਤਾਂ ਦੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਹੋਰ ਸੀਟ ਤੋਂ ਟਿਕਟ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਰੰਧਾਵਾ ਨੇ ਕਿਹਾ ਕਿ ਪਾਰਟੀ ਵਿੱਚ ਟਿਕਟ ਯੋਗਤਾ ਅਤੇ ਜਿੱਤਣ ਦੀ ਸਮਰੱਥਾ ਦੇ ਆਧਾਰ 'ਤੇ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਚਾਪਲੂਸੀ ਜਾਂ ਖ਼ੁਸ਼ਾਮਦ ਦੇ ਆਧਾਰ 'ਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟਿਕਟ ਉਨ੍ਹਾਂ ਲੋਕਾਂ ਨੂੰ ਮਿਲਣੀ ਚਾਹੀਦੀ ਹੈ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹਨ ਅਤੇ ਸੰਗਠਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹਨ।
ਸਿਰਫ਼ ਨੇਤਾਵਾਂ ਦੀ ਖ਼ੁਸ਼ਾਮਦ ਕਰਨ ਵਾਲਿਆਂ ਨੂੰ ਟਿਕਟ ਦੇਣਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ। ਸੋਸ਼ਲ ਮੀਡੀਆ 'ਤੇ ਰੰਧਾਵਾ ਦੇ ਇਸ ਬਿਆਨ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਦੀ ਸੰਭਾਵਿਤ ਰਣਨੀਤੀ ਅਤੇ ਦਾਅਵੇਦਾਰਾਂ ਲਈ ਇੱਕ ਸਪੱਸ਼ਟ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।