- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈਂਦਿਆਂ ਜਾਖੜ ਨੇ ਸਵਾਲ ਕੀਤਾ, "ਮੁੱਖ ਮੰਤਰੀ ਭਗਵੰਤ ਮਾਨ ਜੀ, ਕੀ ਇਸ ਨੂੰ ਹੀ 'ਨਾਲੇ ਚੋਰੀ, ਨਾਲੇ ਸੀਨਾਜ਼ੋਰੀ' ਕਹਿੰਦੇ ਹਨ?" ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਹੰਕਾਰ ਦਾ ਅੰਤ ਹਮੇਸ਼ਾ ਮਾੜਾ ਹੁੰਦਾ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੇ ਹੱਕ ਤੁਰੰਤ ਅਦਾ ਕਰਨੇ ਚਾਹੀਦੇ ਹਨ।

ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੀ ਹੈ। ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ਇੱਕ ਪਾਸੇ ਤਾਂ ਮਾਨਯੋਗ ਅਦਾਲਤ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਡੀਏ (DA) ਦਾ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ ਨੂੰ ਹੀ ਧਮਕਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈਂਦਿਆਂ ਜਾਖੜ ਨੇ ਸਵਾਲ ਕੀਤਾ, "ਮੁੱਖ ਮੰਤਰੀ ਭਗਵੰਤ ਮਾਨ ਜੀ, ਕੀ ਇਸ ਨੂੰ ਹੀ 'ਨਾਲੇ ਚੋਰੀ, ਨਾਲੇ ਸੀਨਾਜ਼ੋਰੀ' ਕਹਿੰਦੇ ਹਨ?" ਉਨ੍ਹਾਂ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਹੰਕਾਰ ਦਾ ਅੰਤ ਹਮੇਸ਼ਾ ਮਾੜਾ ਹੁੰਦਾ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੇ ਹੱਕ ਤੁਰੰਤ ਅਦਾ ਕਰਨੇ ਚਾਹੀਦੇ ਹਨ।
ਇੱਕ ਤਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦਾ ਉਲੰਘਣ ਕਰਕੇ ਮਾਨਯੋਗ ਅਦਾਲਤ ਦੀ ਅਵਗਿਆ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਹਨਾਂ ਦੇ ਬਣਦੇ ਡੀਏ ਦਾ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ ਨੂੰ ਹੀ ਧਮਕਾਇਆ ਜਾ ਰਿਹਾ ਹੈ।।
ਮੁੱਖ ਮੰਤਰੀ ਭਗਵੰਤ ਮਾਨ ਜੀ, ਕੀ ਇਸ ਨੂੰ ਹੀ
"ਨਾਲੇ ਚੋਰੀ…
— Sunil Jakhar (@sunilkjakhar) August 27, 2026