ਜਾਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਬਾਰਡਰ ਏਰੀਆ ਤੇ ਸੇਮ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ 'ਤੇ ਹੋਈ ਚਰਚਾ
ਮੁਲਾਕਾਤ ਦੌਰਾਨ ਜਾਖੜ ਨੇ ਬਾਰਡਰ ਏਰੀਆ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਚੁੱਕਿਆ। ਇਸ ਤੋਂ ਇਲਾਵਾ ਸੇਮ ਪ੍ਰਭਾਵਿਤ ਇਲਾਕਿਆਂ 'ਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ।
Publish Date: Mon, 28 Sep 2026 04:29 PM (IST)
Updated Date: Mon, 28 Sep 2026 05:04 PM (IST)
ਪੰਜਾਬੀ ਜਾਗਰਣ, ਨਵੀਂ ਦਿੱਲੀ : ਪੰਜਾਬ ਦੇ ਖੇਤੀ ਅਰਥਚਾਰੇ 'ਚ ਸੁਧਾਰ ਲਿਆਉਣ ਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਖੇਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਜਾਖੜ ਨੇ ਬਾਰਡਰ ਏਰੀਆ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਤੋਂ ਇਲਾਵਾ ਸੇਮ ਪ੍ਰਭਾਵਿਤ ਇਲਾਕਿਆਂ 'ਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪੰਜਾਬ ਦੇ ਖੇਤੀ ਅਰਥਚਾਰੇ ਨੂੰ ਸੁਧਾਰਨ, ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਖੇਤੀ ਖੇਤਰ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਦੇ ਸਹਿਯੋਗ ਸਬੰਧੀ ਵੀ ਚਰਚਾ ਹੋਈ।