- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ’ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਅਪਰਾਧੀਆਂ ਵਿੱਚ ਪੁਲਿਸ ਦਾ ਡਰ ਵਧਾਉਣ ਦੀ ਬਜਾਏ ਪੁਲਿਸ ਮੁਲਾਜ਼ਮਾਂ ਨੂੰ ਹੀ ਗੈਂਗਸਟਰਾਂ ਅਤੇ ਬਦਮਾਸ਼ਾਂ ਤੋਂ ਬਚਣ ਲਈ ਵਾਧੂ ਸਾਵਧਾਨੀਆਂ ਵਰਤਣ ਲਈ ਕਿਹਾ ਜਾ ਰਿਹਾ ਹੈ

ਰੋਹਿਤ ਕੁਮਾਰ, ਜਾਗਰਣ, ਚੰਡੀਗੜ੍ਹ: ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ’ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਅਪਰਾਧੀਆਂ ਵਿੱਚ ਪੁਲਿਸ ਦਾ ਡਰ ਵਧਾਉਣ ਦੀ ਬਜਾਏ ਪੁਲਿਸ ਮੁਲਾਜ਼ਮਾਂ ਨੂੰ ਹੀ ਗੈਂਗਸਟਰਾਂ ਅਤੇ ਬਦਮਾਸ਼ਾਂ ਤੋਂ ਬਚਣ ਲਈ ਵਾਧੂ ਸਾਵਧਾਨੀਆਂ ਵਰਤਣ ਲਈ ਕਿਹਾ ਜਾ ਰਿਹਾ ਹੈ ਜਾਖੜ ਨੇ ਕਿਹਾ ਕਿ ਪੁਲਿਸ ਹੈੱਡਕੁਆਰਟਰ ਦੀ ਐਡਵਾਈਜ਼ਰੀ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਸਮਝਣ ਲਈ ਕਾਫ਼ੀ ਹੈ।
ਪੁਲਿਸ ਮੁਲਾਜ਼ਮਾਂ ਨੂੰ ਦਿੱਤੀਆਂ ਗਈਆਂ ਇਹ ਹਦਾਇਤਾਂ
ਜਾਰੀ ਨਿਰਦੇਸ਼ਾਂ ਮੁਤਾਬਕ ਪੁਲਿਸ ਮੁਲਾਜ਼ਮਾਂ ਨੂੰ ਇਕੱਲੇ ਸਫ਼ਰ ਨਾ ਕਰਨ, ਵਰਦੀ ਵਿੱਚ ਆਉਣ-ਜਾਣ ਤੋਂ ਬਚਣ ਅਤੇ ਦੋਪਹੀਆ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜਿੱਥੇ ਸੰਭਵ ਹੋਵੇ, ਜਨਤਕ ਆਵਾਜਾਈ ਦੀ ਵਰਤੋਂ ਕਰਨ ਅਤੇ ਰੂਟ ਤੇ ਵਾਹਨਾਂ ਵਿੱਚ ਬਦਲਾਅ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਜਾਖੜ ਨੇ ਸਰਕਾਰ ਤੋਂ ਪੁੱਛੇ ਸਵਾਲ
ਜਾਖੜ ਨੇ ਸਵਾਲ ਚੁੱਕਿਆ ਕਿ ਕੀ ਇਹ ਉਹੀ ਪੰਜਾਬ ਪੁਲਿਸ ਹੈ, ਜਿਸ ਨੇ ਅੱਤਵਾਦ ਦੇ ਔਖੇ ਦੌਰ ਦੌਰਾਨ ਸੂਬੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਅੱਤਵਾਦ ਖ਼ਿਲਾਫ਼ ਲੜਾਈ ਲੜੀ ਸੀ। ਉਨ੍ਹਾਂ ਕਿਹਾ ਕਿ ਅੱਜ ਉਸੇ ਪੁਲਿਸ ਦੇ ਜਵਾਨਾਂ ਨੂੰ ਆਪਣੀ ਸੁਰੱਖਿਆ ਲਈ ਸਫ਼ਰ ਕਰਨ ਦਾ ਤਰੀਕਾ ਅਤੇ ਰੂਟ ਬਦਲਣ ਦੀ ਸਲਾਹ ਦੇਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਥਾਣਿਆਂ ਅਤੇ ਨਾਕਿਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼
ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਹਦਾਇਤਾਂ ਵਿੱਚ ਰਾਤ ਸਮੇਂ ਥਾਣਿਆਂ, ਪੁਲਿਸ ਚੌਕੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਨਿਯਮਿਤ ਚੈਕਿੰਗ ਕਰਨ ਲਈ ਕਿਹਾ ਗਿਆ ਹੈ। ਨਾਕਿਆਂ ’ਤੇ 360 ਡਿਗਰੀ ਸੁਰੱਖਿਆ ਯਕੀਨੀ ਬਣਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨ ਅਤੇ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਹਦਾਇਤ ਵੀ ਦਿੱਤੀ ਗਈ ਹੈ। ਜਾਖੜ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ’ਤੇ ਅਪਰਾਧੀਆਂ ਦੇ ਹਮਲਿਆਂ ਦੀਆਂ ਘਟਨਾਵਾਂ ਦਰਮਿਆਨ ਸਰਕਾਰ ਨੂੰ ਸੂਬੇ ਦੀ ਕਾਨੂੰਨ-ਵਿਵਸਥਾ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।