ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀ
ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀ
Publish Date: Sat, 03 Jan 2026 06:24 PM (IST)
Updated Date: Sun, 04 Jan 2026 04:11 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀ ਕੀਤਾ। ਭਗਤ ਨੇ ਦੱਸਿਆ ਕਿ ਇਹ ਡਾਇਰੀ ਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ’ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ ’ਤੇ ਮਹੱਤਵਪੂਰਨ ਜਾਣਕਾਰੀ ਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਜੇ.ਐੱਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐੱਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।