v> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੋਟਕਪੁਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਨਵੀਂ ਜਾਂਚ ਟੀਮ (ਸਿਟ) ਨੂੰ ਦੋਸ਼ੀਆਂ ਬਚਾਉਣ ਲਈ ਡਰਾਮਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਛੇ ਸਾਲ ਪਹਿਲਾਂ ਬੇਅਦਬੀ ਦੀ ਵਾਪਰੀ ਘਟਨਾ ’ਚ ਸਿੱਖਾਂ ਨੂੰ ਇਨਸਾਫ਼ ਨਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਚੁੱਘ ਨੇ ਕਿਹਾ ਕਿ ਪਹਿਲੀ ਐੱਸਆਈਟੀ ’ਤੇ ਲੱਖਾਂ ਰੁਪਏ ਬਰਬਾਦ ਕੀਤੇ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ। ਕੈਪਟਨ ਨੂੰ ਮੁੜ ਐੱਸਆਈਟੀ ਬਣਾ ਕੇ ਪੰਜਾਬ ਦੇ ਲੋਕਾਂ ਦੇ ਅੱਖੀਂ ਘੱਟਾ ਪਾਉਣਾ ਬੰਦ ਕਰਨਾ ਚਾਹੀਦਾ ਹੈ।

Posted By: Jagjit Singh