ਦਾਖ਼ਲਾ ਮੁਹਿੰਮ-2026 ਤਹਿਤ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਕਰਵਾਈ
ਦਾਖ਼ਲਾ ਮੁਹਿੰਮ 2026 ਦੇ ਤਹਿਤ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ
Publish Date: Tue, 10 Feb 2026 06:24 PM (IST)
Updated Date: Wed, 11 Feb 2026 04:06 AM (IST)

ਕੈਪਸ਼ਨ : ਪ੍ਰੋਗਰਾਮ ਦੌਰਾਨ ਪ੍ਰਣ ਲੈਂਦੇ ਹੋਏ ਅਧਿਆਪਕ-ਮਾਪੇ ਤੇ ਪਤਵੰਤੇ। 1ਪੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਹਲਕੇ ਦੇ ਸਰਕਾਰੀ ਸਕੂਲਾਂ ’ਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕ- ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਬੀਤੇ ਦਿਨੀਂ ਸਕੂਲ ਆਫ਼ ਐਮੀਨੈਂਸ ਫੇਜ਼-11, ਮੁਹਾਲੀ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਕਰਪੁਰ, ਗੌਰਮਿੰਟ ਹਾਈ ਸਕੂਲ ਪਿੰਡ ਕੁੰਬੜਾ ਵਿਖੇ ਆਮ ਆਦਮੀ ਪਾਰਟੀ ਦੀ ਹਲਕਾ ਕੋ-ਆਰਡੀਨੇਟਰ ਐਡਵੋਕੇਟ ਗਗਨਦੀਪ ਕੌਰ ਦੀ ਹਾਜ਼ਰੀ ’ਚ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਤਹਿਤ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ, ਤਾਂ ਕਿ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ 2026 ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਜਾ ਸਕੇ ਅਤੇ ਇਲਾਕੇ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਐਡਵੋਕੇਟ ਗਗਨਦੀਪ ਕੌਰ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦੇ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਨੰਬਰ ਇਕ ਐਲਾਨਿਆ ਹੈ। ਇਸੇ ਸਰਵੇਖਣ ਵਿਚ ਕੇਰਲਾ ਨੂੰ ਪਛਾੜ ਕੇ ਪੰਜਾਬ ਨੇ ਇਹ ਨੰਬਰ ਹਾਸਲ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੇ ਚਲਦਿਆਂ 79,263 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਹੋ ਚੁੱਕੇ ਹਨ। ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ’ਚ 10,900 ਕਮਰੇ ਬਣਾਏ ਗਏ ਹਨ ਤੇ ਨਵੀਨੀਕਰਨ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵਿਚ ਇਤਿਹਾਸਕ ਸੁਧਾਰ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੇ ਨਿਰਦੇਸ਼ਾਂ ਹੇਠ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ’ਚ ਆਪਣੇ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਕਾਇਦਾ ਨੁਕੜ ਬੈਠਕਾਂ ਦਾ ਵੀ ਆਯੋਜਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਬੈਠਕ ਕਰਕੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਜਾਂਦਾ ਰਿਹਾ ਹੈ। ਇਸ ਮੌਕੇ ਕੌਂਸਲਰ ਰਵਿੰਦਰ ਸਿੰਘ ਕੁੰਬੜਾ, ਤਰਨਜੀਤ ਸਿੰਘ ਬਲਾਕ ਪ੍ਰਧਾਨ, ਗੱਜਣ ਸਿੰਘ, ਸੁਖਵਿੰਦਰ ਸਿੰਘ ਬਰਨਾਲਾ, ਉਪਿੰਦਰ ਪ੍ਰੀਤ ਕੌਰ, ਰੁਪਿੰਦਰ ਕੌਰ, ਕਰਨੈਲ ਸਿੰਘ, ਜੁਗਵਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਵੀ ਮੌਜੂਦ ਰਹੇ।