ਯੂਨੀਵਰਸਲ ਗਰੁੱਪ ’ਚ ‘ਤੀਜ ਤਰੰਗ 2026’ ਮਨਾਇਆ ਯੂਨੀਵਰਸਲ ਗਰੁੱਪ ਵਿਖੇ ‘ਤੀਜ ਤਰੰਗ 2026’ ਮਨਾਇਆ
Publish Date: Sun, 23 Aug 2026 08:13 PM (IST)
Updated Date: Mon, 24 Aug 2026 04:07 AM (IST)
ਫੋਟੋ ਕੈਪਸ਼ਨ ; ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ। 21ਪੀ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ) ਲਾਲੜੂ ਵਿਖੇ ਪੰਜਾਬੀ ਸੱਭਿਆਚਾਰ ਤੇ ਰਵਾਇਤਾਂ ਨੂੰ ਸਮਰਪਿਤ ‘ਤੀਜ ਤਰੰਗ 2026’ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਦਿਆਰਥਣਾਂ ਅਤੇ ਮਹਿਲਾ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪਸ ਰਵਾਇਤੀ ਪਹਿਰਾਵਿਆਂ, ਲੋਕ ਸੰਗੀਤ, ਗਿੱਧੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਰੰਗੀਨ ਹੋ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ‘ਮਿਸ ਤੀਜ’ ਮੁਕਾਬਲਾ ਰਿਹਾ, ਜਿਸ ਵਿਚ ਭਾਗੀਦਾਰਾਂ ਨੇ ਆਪਣੀ ਸ਼ਖ਼ਸੀਅਤ, ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਪੰਜਾਬੀ ਸੱਭਿਆਚਾਰ ਸਬੰਧੀ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਤੀਜ ਨਾਲ ਸਬੰਧਤ ਰਵਾਇਤੀ ਗਤੀਵਿਧੀਆਂ, ਮਨੋਰੰਜਕ ਖੇਡਾਂ ਅਤੇ ਇੰਟਰਐਕਟਿਵ ਮੁਕਾਬਲੇ ਵੀ ਕਰਵਾਏ ਗਏ। ਯੂਜੀਆਈ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਸਭ ਨੂੰ ਤੀਜ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਕੰਵਲਜੀਤ ਕੌਰ ਨੇ ਵੀ ਭਾਗੀਦਾਰਾਂ ਦੀ ਸ਼ਲਾਘਾ ਕੀਤੀ। ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਲਈ ਫੈਕਲਟੀ ਤੇ ਵਿਦਿਆਰਥੀ ਵਲੰਟੀਅਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ।