ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ
ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ
Publish Date: Tue, 03 Mar 2026 08:33 PM (IST)
Updated Date: Tue, 03 Mar 2026 08:35 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਤਰਨ ਤਾਰਨ ਤੋਂ ਬਦਲ ਕੇ ਮੁਹਾਲੀ ਆਏ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਰੈਵੇਨਿਊ ਯੂਨੀਅਨ ਦੇ ਮੈਂਬਰਾਂ ਨੇ ਤਹਿਸੀਲਦਾਰ ਦਾ ਸਵਾਗਤ ਕੀਤਾ। ਗੁਰਪ੍ਰੀਤ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਤਹਿਸੀਲ ਦਫ਼ਤਰ ਵਿਚ ਕੋਈ ਵੀ ਆਪਣੀ ਸ਼ਿਕਾਇਤ ਲੈ ਕੇ ਪਹੁੰਚਦਾ ਹੈ ਤਾਂ ਉਸਦੀ ਪਹਿਲ ਦੇ ਆਧਾਰ ’ਤੇ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਦੇ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਅਤੇ ਪਰੇਸ਼ਾਨੀਆਂ ਨੂੰ ਖ਼ਤਮ ਕਰਨ ਦੇ ਮੱਦੇਨਜ਼ਰ ਈਜੀ ਰਜਿਸਟਰੀ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਦਾ ਜ਼ਮੀਨ ਜਾਇਦਾਦ ਦੀ ਰਜਿਸਟਰੀ ਲਈ ਸਬ ਰਜਿਸਟਰਾਰ ਦਫ਼ਤਰ ਵਿਚ ਚੱਕਰ ਨਾ ਕੱਟਣੇ ਪੈਣ, ਬਲਕਿ ਘਰ ਬੈਠੇ ਹੀ ਆਸਾਨ ਤਰੀਕੇ ਦੇ ਨਾਲ ਉਹ ਆਪਣੇ ਕਾਗ਼ਜ਼ਾਤ ਤਿਆਰ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਵਿਚੋਲੀਆ ਨੂੰ ਮੋਟੀ ਫੀਸ ਦੇਣ ਦੀ ਵੀ ਲੋੜ ਨਹੀਂ ਹੈ।