ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਦਸਵੀਂ ਦਾ ਦਿਹਾੜਾ ਪਹਿਲੀ ਨੂੰ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 1 ਨਵੰਬਰ ਨੂੰ
Publish Date: Tue, 28 Oct 2025 07:14 PM (IST)
Updated Date: Wed, 29 Oct 2025 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 1 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ-ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜੱਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।