- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਬਕਾ ਫ਼ੌਜੀਆਂ ਨਾਲ ਜੁੜੇ ਭਲਾਈ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸਟੇਟ ਬਿਊਰੋ, ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-5 ਸਥਿਤ ਲੇਕ ਕਲੱਬ ਵਿੱਚ 13 ਤੋਂ 15 ਨਵੰਬਰ ਤੱਕ 10ਵੇਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਤਿੰਨ ਰੋਜ਼ਾ ਸਮਾਗਮ ਦਾ ਵਿਸ਼ਾ ‘ਪੰਜਾਬ ਅਤੇ ਭਾਰਤ ਦੇ ਨੌਜਵਾਨਾਂ ਦੀ ਸੇਵਾ ਦਾ ਇੱਕ ਦਹਾਕਾ’ ਰੱਖਿਆ ਗਿਆ ਹੈ। ਇਸ ਦੌਰਾਨ ਭਾਰਤੀ ਫ਼ੌਜ ਦੀ ਸ਼ਾਨਦਾਰ ਵਿਰਾਸਤ, ਬਹਾਦਰੀ ਅਤੇ ਕੁਰਬਾਨੀਆਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਦਰਸਾਇਆ ਜਾਵੇਗਾ।
ਪੰਜਾਬ ਸਰਕਾਰ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਬਕਾ ਫ਼ੌਜੀਆਂ ਨਾਲ ਜੁੜੇ ਭਲਾਈ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ, ਪੱਛਮੀ ਕਮਾਨ ਹੈੱਡਕੁਆਰਟਰ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਉਤਸਵ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਪੂਰਾ ਸਹਿਯੋਗ ਦੇ ਰਹੀ ਹੈ। ਤਿੰਨ ਦਿਨਾਂ ਦੌਰਾਨ ਪੈਨਲ ਚਰਚਾਵਾਂ, ਨਾਟਕਾਂ ਦੀਆਂ ਪੇਸ਼ਕਾਰੀਆਂ ਅਤੇ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਉਤਸਵ ਦਾ ਮਕਸਦ ਨੌਜਵਾਨਾਂ ਨੂੰ ਦੇਸ਼ ਦੇ ਫ਼ੌਜੀ ਇਤਿਹਾਸ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਹੌਸਲੇ, ਦੇਸ਼ ਭਗਤੀ, ਅਗਵਾਈ ਤੇ ਕੁਰਬਾਨੀ ਦੀ ਭਾਵਨਾ ਤੋਂ ਪ੍ਰੇਰਿਤ ਕਰਨਾ ਹੈ। ਇਹ ਸਮਾਗਮ ਆਮ ਲੋਕਾਂ ਲਈ ਰੋਜ਼ਾਨਾ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਵਿੱਚ ਵਿਦਿਆਰਥੀਆਂ, ਨੌਜਵਾਨਾਂ, ਸਾਬਕਾ ਫ਼ੌਜੀਆਂ ਅਤੇ ਆਮ ਲੋਕਾਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ।