style="text-align: justify;"> ਸਟੇਟ ਬਿਊਰੋ, ਚੰਡੀਗੜ੍ਹ : ਕਲਰਜ਼ ਟੀਵੀ ਚੈਨਲ 'ਤੇ ਪ੍ਰਸਾਰਿਤ ਹੋਣ ਵਾਲੇ ਲੜੀਵਾਰ 'ਰਾਮ ਸੀਆ ਕੇ ਲਵ ਕੁਸ਼' ਦੇ ਪ੍ਰਸਾਰਨ 'ਤੇ ਪੰਜਾਬ ਸਰਕਾਰ ਵੱਲੋਂ ਲਾਈ ਗਈ ਰੋਕ 23 ਸਤੰਬਰ ਤਕ ਜਾਰੀ ਰਹੇਗੀ। ਇਸ ਰੋਕ ਵਿਰੁੱਧ ਕਲਰਜ਼ ਟੀਵੀ ਚੈਨਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ ਤੋਂ ਬਾਅਦ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਸੁਣਵਾਈ 23 ਸਤੰਬਰ ਤਕ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਈ ਗਈ ਪਾਬੰਧੀ ਵਿਰੁੱਧ ਹਾਈ ਕੋਰਟ ਦੀ ਸ਼ਰਨ ਵਿਚ ਆਏ ਇਸ ਲੜੀਵਾਰ ਦੇ ਨਿਰਮਾਤਾ ਪਹਿਲਾਂ ਹੀ ਆਪਣੀ ਪਟਕਥਾ ਨੂੰ ਪ੍ਰਸਾਰਨ ਤੋਂ ਪਹਿਲਾਂ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੂੰ ਦਿਖਾਉਣ ਲਈ ਤਿਆਰ ਹੋ ਗਏ ਹਨ। ਇਸ ਵਿਵਾਦ ਸਬੰਧੀ ਵਧੀਕ ਗ੍ਹਿ ਸਕੱਤਰ ਦੇ ਦਫ਼ਤਰ ਵਿਚ ਬੁੱਧਵਾਰ ਨੂੰ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਲੜੀਵਰ ਦੇ ਪਟਕਥਾ ਲੇਖਕ 16 ਸਤੰਬਰ ਨੂੰ ਵਾਲਮੀਕਿ ਭਾਈਚਾਰੇ ਦੇ ਆਗੂਆਂ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀ ਪਟਕਥਾ ਦਿਖਾਉਣਗੇ। ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਜੇ ਇਸ ਪਟਕਥਾ 'ਤੇ ਕੋਈ ਇਤਰਾਜ਼ ਹੁੰਦਾ ਹੈ ਤਾਂ ਪਟਕਥਾ 'ਚ ਲੋੜੀਂਦੇ ਬਦਲਾਅ ਕੀਤੇ ਜਾਣਗੇ।