- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੁੱਘ ਨੇ ਕਮਿਸ਼ਨ ਚੇਅਰਮੈਨ ਨੂੰ ਦੱਸਿਆ ਕਿ 22 ਜੁਲਾਈ ਨੂੰ ਬਰਨਾਲਾ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਫ਼ਾਈ ਮੁਲਾਜ਼ਮਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਕਾਰਵਾਈ ’ਚ ਔਰਤਾਂ ਸਮੇਤ 18 ਤੋਂ ਵੱਧ ਮੁਲਾਜ਼ਮ ਜ਼ਖ਼ਮੀ ਹੋਏ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਬਰਨਾਲਾ ’ਚ ਸਫ਼ਾਈ ਮੁਲਾਜ਼ਮਾਂ ’ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਹੁਣ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪੁੱਜ ਗਿਆ ਹੈ। ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸ਼ਨਿਚਰਵਾਰ ਨੂੰ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ’ਚ ਵਿਸਥਾਰਤ ਮੰਗ ਪੱਤਰ ਸੌਂਪਦੇ ਹੋਏ ਤੱਤਕਾਲ ਦਖ਼ਲ ਦੀ ਮੰਗ ਕੀਤੀ। ਚੁੱਘ ਨੇ ਕਮਿਸ਼ਨ ਚੇਅਰਮੈਨ ਨੂੰ ਦੱਸਿਆ ਕਿ 22 ਜੁਲਾਈ ਨੂੰ ਬਰਨਾਲਾ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਫ਼ਾਈ ਮੁਲਾਜ਼ਮਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਕਾਰਵਾਈ ’ਚ ਔਰਤਾਂ ਸਮੇਤ 18 ਤੋਂ ਵੱਧ ਮੁਲਾਜ਼ਮ ਜ਼ਖ਼ਮੀ ਹੋਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਵੱਡੀ ਗਿਣਤੀ ’ਚ ਸਫ਼ਾਈ ਮੁਲਾਜ਼ਮ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਹਨ, ਇਸ ਲਈ ਇਹ ਮਾਮਲਾ ਭਾਈਚਾਰੇ ਦੇ ਮਾਣ ਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੈ। ਭਾਜਪਾ ਆਗੂ ਨੇ ਕਮਿਸ਼ਨ ਤੋਂ ਮਾਮਲੇ ਦਾ ਖ਼ੁਦ ਨੋਟਿਸ ਲੈ ਕੇ ਸੁਤੰਤਰ ਜਾਂਚ ਕਰਵਾਉਣ ਸਬੰਧੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਜ਼ੁਲਮ ਨਿਵਾਰਣ) ਐਕਟ ਦੀ ਤਜਵੀਜ਼ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਮੁਅੱਤਲੀ ਜਾਂ ਤਬਾਦਲੇ ਵਰਗੀ ਪ੍ਰਸ਼ਾਸਨਿਕ ਕਾਰਵਾਈ ਕਾਫ਼ੀ ਨਹੀਂ ਹੈ, ਬਲਕਿ ਪੀੜਤ ਮੁਲਾਜ਼ਮਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਕਿਸ਼ੋਰ ਮਕਵਾਣਾ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਤੇ ਵਾਜਬ ਕਾਰਵਾਈ ਦਾ ਭਰੋਸਾ ਦਿੱਤਾ।