ਗੁ: ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 1 ਫਰਵਰੀ ਨੂੰ ਮਨਾਇਆ ਜਾਵੇਗਾ
ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 1 ਫਰਵਰੀ ਨੂੰ ਮਨਾਇਆ ਜਾਵੇਗਾ
Publish Date: Tue, 27 Jan 2026 05:42 PM (IST)
Updated Date: Tue, 27 Jan 2026 05:46 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 1 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ ਵਿਚ ਇਸ ਦਿਨ ਸਵੇਰੇ 9:00 ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।