ਕਾਲਾ ਸਿੰਘ ਸੈਣੀ, ਖਰੜ : ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਟ ਰਵਿੰਦਰ ਸਿੰਘ ਨੇ ਦੱਸਿਆ ਕਿ ਲੋਕਤੰਤਰ 'ਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਬਹੁਤ ਹੀ ਮਹੱਤਵਪੂਰਨ ਜ਼ਿੰਮੇਵਾਰੀ ਹੁੰਦੀ ਹੈ। ਕਿਉਂਕਿ ਬੀਐੱਲਓ ਵਲੋਂ ਵੋਟਰ ਸੂਚੀਆਂ ਦੀ ਸੁੁਧਾਈ, ਵੋਟਰ ਕਾਰਡ ਨਾਲ ਆਧਾਰ ਕਾਰਡ ਿਲੰਕ ਕਰਨ ਤੋਂ ਇਲਾਵਾ ਹੋਰ ਬਹੁਤ ਸਾਰੇ ਕੰਮ ਜਿਹੜੇ ਕਿ ਵੋਟਰ ਸੂਚੀ/ਚੋਣਾਂ ਨਾਲ ਹੁੰਦੇ ਹਨ ਉਹ ਬੀਐੱਲਓ ਵੱਲੋਂ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਖਰੜ ਵਿਚ ਬੂਥ ਲੈਵਲ ਅਫ਼ਸਰਾਂ ਦੀ ਵਧੀਆਂ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਲੋਂ ਆਪਣੇ-ਆਪਣੇ ਪੋਿਲੰਗ ਬੂਥ ਦੇ 85 ਤੋਂ 90 ਫ਼ੀਸਦੀ ਕੰਮ ਤੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਐੱਲਓ ਰਵੀ ਕੁਮਾਰ, ਜਗਤਾਰ ਸਿੰਘ, ਦਵਿੰਦਰ ਕੌਰ, ਮਨਿੰਦਰਪਾਲ ਸਿੰਘ, ਮੱਖਣ ਸਿੰਘ, ਸਰਬਜੀਤ ਕੌਰ, ਨੀਰਜ਼ ਹਾਡਾਂ, ਕੁਲਵੀਰ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਕੌਰ,ਰਾਜਵਿੰਦਰ ਕੌਰ, ਸੁਨੀਤਾ ਰਾਣੀ, ਇੰਦਰਜੀਤ ਸਿੰਘ, ਵਿਜੈ ਕੁਮਾਰ, ਅਰਚਨਾ ਗੁਪਤਾ ਸਾਰੇ ਬੀਐੱਲਓਜ਼, ਅਜੈ ਕੁਮਾਰ, ਧਰਮ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।