ਰੰਗਲੇ ਪੰਜਾਬ ਦੇ 'ਖੇਡ ਸਿਤਾਰਿਆਂ' ਦੀ ਚਮਕ: CM ਮਾਨ ਨੇ 1070 ਖਿਡਾਰੀਆਂ ਨੂੰ 45 ਕਰੋੜ ਦੀ ਰਾਸ਼ੀ ਨਾਲ ਨਿਵਾਜਿਆ; ਹਰਮਨਪ੍ਰੀਤ ਕੌਰ ਤੇ ਸਾਥੀਆਂ ਨੂੰ ਮਿਲੇ 1.5-1.5 ਕਰੋੜ
ਅੱਜ ਪੰਜਾਬ ਦੇ ਖੇਡ ਇਤਿਹਾਸ ਦਾ ਬਹੁਤ ਹੀ ਵੱਡਾ ਦਿਨ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਡਾਰੀਆਂ ਨੂੰ ਇਨਾਮ ਰਾਸ਼ੀ ਤੇ ਐਵਾਰਡ ਰਾਸ਼ੀ ਅਤੇ ਖੇਡ ਸਮਾਨ ਵਾਸਤੇ 45 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡਣ ਜਾ ਰਹੇ ਹਨ। 1070 ਖਿਡਾਰੀਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੈਡਲ ਜਿੱਤਣ ਲਈ 27 ਕਰੋੜ 70 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ 'ਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਡੇਢ-ਡੇਢ ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।
Publish Date: Sun, 24 May 2026 11:54 AM (IST)
Updated Date: Sun, 24 May 2026 11:58 AM (IST)

ਰਮਨਜੀਤ ਸਿੰਘ ਮਾਣਕੂ, ਪੰਜਾਬੀ ਜਾਗਰਣ, ਚੰਡੀਗੜ੍ਹ - ਅੱਜ ਪੰਜਾਬ ਦੇ ਖੇਡ ਇਤਿਹਾਸ ਦਾ ਬਹੁਤ ਹੀ ਵੱਡਾ ਦਿਨ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਡਾਰੀਆਂ ਨੂੰ ਇਨਾਮ ਰਾਸ਼ੀ ਤੇ ਐਵਾਰਡ ਰਾਸ਼ੀ ਅਤੇ ਖੇਡ ਸਮਾਨ ਵਾਸਤੇ 45 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡਣ ਜਾ ਰਹੇ ਹਨ। 1070 ਖਿਡਾਰੀਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੈਡਲ ਜਿੱਤਣ ਲਈ 27 ਕਰੋੜ 70 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ 'ਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਡੇਢ-ਡੇਢ ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।
ਅੱਜ ਪੰਜਾਬ ਦੇ 87 ਨਾਮਵਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਐਵਾਰਡੀ ਖਿਡਾਰੀ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਬਲੇਜ਼ਰ, ਸਕਰੌਲ ਅਤੇ ਘੋੜੇ ’ਤੇ ਸਵਾਰ ਮਹਾਰਾਜਾ ਰਣਜੀਤ ਸਿੰਘ ਜੀ ਦੇ ਸਨਮਾਨ ਚਿੰਨ੍ਹ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਨ੍ਹਾਂ 87 ਖਿਡਾਰੀਆਂ ਨੂੰ 4 ਕਰੋੜ 35 ਲੱਖ ਰੁਪਏ ਦੀ ਰਾਸ਼ੀ ਵੰਡੀ ਜਾ ਰਹੀ ਹੈ।
- ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ 'ਚ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਹਾਕੀ ਖਿਡਾਰੀ ਵੀ ਸ਼ਾਮਲ ਹਨ।
- ਖਿਡਾਰੀਆਂ ਨੂੰ ਖੇਡ ਉਪਕਰਨ ਖਰੀਦਣ ਲਈ 15 ਕਰੋੜ ਰੁਪਏ ਦੀ ਰਾਸ਼ੀ ਡੀ.ਬੀ.ਟੀ. ਰਾਹੀਂ ਖਾਤਿਆਂ 'ਚ ਟਰਾਂਸਫਰ ਕੀਤੀ ਜਾ ਰਹੀ ਹੈ।
- ਯੁਵਕ ਸੇਵਾਵਾਂ ਵਿਭਾਗ ਵੱਲੋਂ ਚੰਡੀਗੜ੍ਹ ਦੇ ਸੈਕਟਰ 42 ਵਿਖੇ ਯੁਵਾ ਭਵਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਉਪਰ 43 ਕਰੋੜ 66 ਲੱਖ ਰੁਪਏ ਖਰਚੇ ਜਾ ਰਹੇ ਹਨ। ਇਸ ਭਵਨ ਦਾ ਅੱਜ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।