- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਕਮੇਟੀ ਆਗੂਆਂ ਨੇ ਮੀਟਿੰਗ ’ਚ ਕਿਹਾ ਕਿ ਮੁੱਖ ਮੰਤਰੀ ਜਾਣ-ਬੁੱਝ ਕੇ ਸਿੱਖ ਕੌਮ ’ਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ। ਵਰਕਿੰਗ ਕਮੇਟੀ ਨੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਕਮੇਟੀ ਆਗੂਆਂ ਨੇ ਮੀਟਿੰਗ ’ਚ ਕਿਹਾ ਕਿ ਮੁੱਖ ਮੰਤਰੀ ਜਾਣ-ਬੁੱਝ ਕੇ ਸਿੱਖ ਕੌਮ ’ਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ’ਤੇ ਵੀ ਚਰਚਾ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਲੈਬ ਰਿਪੋਰਟਾਂ ਹਾਸਲ ਕਰ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਦੀ ਵੀਡੀਓ ਅਸਲ ਹੈ ਤੇ ਇਹ ਏ ਆਈ ਦਾ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਮੁੱਖ ਮੰਤਰੀ ਨੂੰ ਇਕ ਮਿੰਟ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ।
ਬਾਅਦ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਦਾਅਵਾ ਕਰ ਕੇ ਸੰਗਤ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਸੀ ਕਿ ਇਹ ਵੀਡੀਓ ਏ ਆਈ ਰਾਹੀਂ ਬਣਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਾਰ-ਵਾਰ ਯਾਦ ਪੱਤਰ ਭੇਜਣ ਦੇ ਪੰਜ ਮਹੀਨਿਆਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ।
ਇਸ ਦੌਰਾਨ ਵਰਕਿੰਗ ਕਮੇਟੀ ਨੇ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।