ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ
ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਬਰਸੀ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਆਯੋਜਿਤ
Publish Date: Wed, 07 Jan 2026 05:48 PM (IST)
Updated Date: Wed, 07 Jan 2026 05:50 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸੰਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਭਾਈ ਸਤਨਾਮ ਸਿੰਘ ਦੇ ਇੰਨਟਰਨੈਸ਼ਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਅਤੇ 1 ਜਨਵਰੀ 2015 ਨੂੰ ਸੱਚਖੰਡ ਗਮਨ ਹੋਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਗੁਰਵਿੰਦਰ ਸਿੰਘ ਗੁਰਦੁਆਰਾ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਹੰਸਾਲੀ ਵਾਲੇ ਬਾਬਾ ਜੀ ਦੁਆਰਾ ਕੀਤੇ ਸਮਾਜ ਸੇਵੀ ਕੰਮਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਸਾਹਿਬ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਕਈ ਮਹਾਪੁਰਸ਼ਾਂ ਨੇ ਵਿਸ਼ੇਸ਼ ਤੌਰ ਤੇ ਆ ਕੇ ਸੰਗਤਾਂ ਦੇ ਦਰਸ਼ਨ ਕੀਤੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।