v> ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸੈਂਕੜੇ ਮੌਤਾਂ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਦੇ ਕੁਝ ਵਿਧਾਇਕ ਤੇ ਆਗੂ ਗਿਆਰਾਂ ਵਜੇ ਮੁੱਖ ਮੰਤਰੀ ਦੇ ਫਾਰਮ ਹਾਊਸ ਅੱਗੇ ਧਰਨਾ ਦੇਣਗੇ। ਆਪ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪਹਿਲੀ ਵਾਰੀ ਵੱਡੇ ਪੱਧਰ 'ਤੇ ਜਾਨੀ ਨੁਕਸਾਨ ਹੋਇਆ ਹੈ ਦੂਜੇ ਪਾਸੇ ਕਾਂਗਰਸ ਪਾਰਟੀ ਮੁੱਖ ਮੰਤਰੀ ਗੱਲ ਸੁਣਨ ਦੀ ਬਜਾਏ ਆਪਣੇ ਸਿਆਸੀ ਵਿਰੋਧੀਆਂ 'ਤੇ ਦੂਸ਼ਣਬਾਜ਼ੀ ਕਰ ਰਹੇ ਹਨ । ਆਪ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਕੀਤੀ ਮੰਦਭਾਗੀ ਟਿੱਪਣੀ 'ਤੇ ਅਫਸੋਸ ਪ੍ਰਗਟ ਕੀਤਾ ਹੈ।

Posted By: Ravneet Kaur