- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਣ ਤੱਕ ਵੰਡੀਆਂ ਗਈਆਂ 33.86 ਲੱਖ ਰਾਸ਼ਨ ਕਿੱਟਾਂ ’ਚੋਂ ਲੁਧਿਆਣਾ 3,86,692 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ, ਜਦਕਿ ਅੰਮ੍ਰਿਤਸਰ 2,66,112 ਕਿੱਟਾਂ ਦੀ ਵੰਡ ਨਾਲ ਦੂਜੇ, ਪਟਿਆਲਾ 2,37,320 ਕਿੱਟਾਂ ਦੀ ਵੰਡ ਨਾਲ ਤੀਜੇ, ਗੁਰਦਾਸਪੁਰ 2,09,040 ਕਿੱਟਾਂ ਦੀ ਵੰਡ ਨਾਲ ਚੌਥੇ, ਜਲੰਧਰ 1,95,614 ਕਿੱਟਾਂ ਦੀ ਵੰਡ ਨਾਲ ਪੰਜਵੇਂ ਤੇ ਬਠਿੰਡਾ 1,94,449 ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ 'ਤੇ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ’ਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਪਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ’ਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ। ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ।
ਹੁਣ ਤੱਕ ਵੰਡੀਆਂ ਗਈਆਂ 33.86 ਲੱਖ ਰਾਸ਼ਨ ਕਿੱਟਾਂ ’ਚੋਂ ਲੁਧਿਆਣਾ 3,86,692 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ, ਜਦਕਿ ਅੰਮ੍ਰਿਤਸਰ 2,66,112 ਕਿੱਟਾਂ ਦੀ ਵੰਡ ਨਾਲ ਦੂਜੇ, ਪਟਿਆਲਾ 2,37,320 ਕਿੱਟਾਂ ਦੀ ਵੰਡ ਨਾਲ ਤੀਜੇ, ਗੁਰਦਾਸਪੁਰ 2,09,040 ਕਿੱਟਾਂ ਦੀ ਵੰਡ ਨਾਲ ਚੌਥੇ, ਜਲੰਧਰ 1,95,614 ਕਿੱਟਾਂ ਦੀ ਵੰਡ ਨਾਲ ਪੰਜਵੇਂ ਤੇ ਬਠਿੰਡਾ 1,94,449 ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ 'ਤੇ ਹੈ। ਇਸੇ ਤਰ੍ਹਾਂ ਫਾਜ਼ਿਲਕਾ ’ਚ 165364, ਸੰਗਰੂਰ ’ਚ 166102, ਹੁਸ਼ਿਆਰਪੁਰ ’ਚ 184140, ਤਰਨਤਾਰਨ ’ਚ 161253, ਸ੍ਰੀ ਮੁਕਤਸਰ ਸਾਹਿਬ ’ਚ 142995, ਫਿਰੋਜ਼ਪੁਰ ’ਚ 129673, ਮੋਗਾ ’ਚ 123321, ਮਾਨਸਾ ’ਚ 100371, ਕਪੂਰਥਲਾ ’ਚ 90616, ਫ਼ਤਿਹਗੜ੍ਹ ਸਾਹਿਬ ’ਚ 81867, ਫ਼ਰੀਦਕੋਟ ’ਚ 82808, ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ 91991, ਪਠਾਨਕੋਟ ’ਚ 89596, ਰੂਪਨਗਰ ’ਚ 91469, ਬਰਨਾਲਾ ’ਚ 68592, ਮਾਲੇਰਕੋਟਲਾ ’ਚ 55400 ਤੇ ਸ਼ਹੀਦ ਭਗਤ ਸਿੰਘ ਨਗਰ ’ਚ 71614 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।