ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Sat, 12 Sep 2026 08:01 PM (IST)
Updated Date: Sun, 13 Sep 2026 04:06 AM (IST)
ਫੋਟੋ ਕੈਪਸ਼ਨ : ਸੋਹਾਣਾ ਸਮਾਗਮ: ਇਕ ਢਾਡੀ ਜਥਾ ਵਾਰਾਂ ਗਾਉਂਦਾ ਹੋਇਆ। 24ਪੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਤਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਦੱਸਦਿਆਂ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਛੇ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ। ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਜੀਤ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣਾ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਵੱਲੋਂ ਲਏ ਪਹਿਲੇ ਹੁਕਮਨਾਮਾ ਸਾਹਿਬ ਬਾਰੇ ਦੱਸਿਆ। ਇਸ ਮੌਕੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਸ਼ਾਹਬਾਦ ਮਾਰਕੰਡਾ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ, ਭਾਈ ਗੁਰਸੇਵਕ ਸਿੰਘ ਗੁਰੁਦਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।